Breaking News
Home / ਦੁਨੀਆ / ਟਰੰਪ ਵੱਲੋਂ?ਪਰਵਾਸੀਆਂ ਲਈ ਅਮਰੀਕਾ ਦੇ ਦਰਵਾਜ਼ੇ ਬੰਦ ਕਰਨ ਦਾ ਐਲਾਨ

ਟਰੰਪ ਵੱਲੋਂ?ਪਰਵਾਸੀਆਂ ਲਈ ਅਮਰੀਕਾ ਦੇ ਦਰਵਾਜ਼ੇ ਬੰਦ ਕਰਨ ਦਾ ਐਲਾਨ

ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਕਰੋਨਾਵਾਇਰਸ ਮਹਾਮਾਰੀ ਦੌਰਾਨ ਅਮਰੀਕਾ ‘ਚ ਪਰਵਾਸ ਸੇਵਾ ਆਰਜ਼ੀ ਤੌਰ ‘ਤੇ ਬੰਦ ਕਰਨ ਦੇ ਵਿਸ਼ੇਸ਼ ਹੁਕਮਾਂ ‘ਤੇ ਦਸਤਖ਼ਤ ਕਰਨਗੇ। ਜੌਹਨਜ਼ ਹੌਪਕਿਨਜ਼ ਯੂਨੀਵਰਸਿਟੀ ਅਨੁਸਾਰ ਅਮਰੀਕਾ ‘ਚ ਕਰੋਨਾਵਾਇਰਸ ਕਾਰਨ 42 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਸਾਢੇ ਸੱਤ ਲੱਖ ਤੋਂ ਵੱਧ ਵਿਅਕਤੀ ਮਹਾਮਾਰੀ ਤੋਂ ਪੀੜਤ ਹਨ।
ਟਰੰਪ ਨੇ ਲੰਘੀ ਰਾਤ ਟਵੀਟ ਕੀਤਾ, ‘ਅਦਿੱਖ ਦੁਸ਼ਮਣ ਦੇ ਹਮਲੇ ਦੇ ਮੱਦੇਨਜ਼ਰ ਅਤੇ ਨਾਲ ਹੀ ਅਮਰੀਕੀ ਨਾਗਰਿਕਾਂ ਦੀ ਨੌਕਰੀਆਂ ਬਚਾਉਣ ਲਈ ਮੈਂ ਸੰਯੁਕਤ ਰਾਸ਼ਟਰ ‘ਚ ਆਰਜ਼ੀ ਤੌਰ ‘ਤੇ ਪਰਵਾਸ ਸੇਵਾ ਮੁਅੱਤਲ ਕਰਨ ਲਈ ਇੱਕ ਕਾਰਜਕਾਰੀ ਹੁਕਮ ‘ਤੇ ਦਸਤਖਤ ਕਰਾਂਗਾ।
ਟਰੰਪ ਦੇ ਕਾਰਜਕਾਰੀ ਹੁਕਮ ਦਾ ਵੇਰਵਾ ਫਿਲਹਾਲ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਇਹ ਵੀ ਨਹੀਂ ਦੱਸਿਆ ਕਿ ਉਹ ਇਸ ਹੁਕਮ ‘ਤੇ ਕਦੋਂ ਦਸਤਖਤ ਕਰਨਗੇ। ਟਰੰਪ ਨੇ ਪਰਵਾਸ ਸੇਵਾ ਵੀਜ਼ਾ ਮੁਅੱਤਲ ਕਰਨ ਦੀ ਗੱਲ ਕੀਤੀ ਹੈ। ਹਾਲਾਂਕਿ ਇੱਥੇ ਇਹ ਦੱਸਣਾ ਬਣਦਾ ਹੈ ਕਿ ਭਾਰਤੀ ਆਈਟੀ ਪੇਸ਼ੇਵਰਾਂ ਨੂੰ ਮਿਲਣ ਵਾਲਾ ਐੱਚ-1ਬੀ ਵੀਜ਼ਾ ਇੱਕ ਗ਼ੈਰ-ਪਰਵਾਸ ਸੇਵਾ ਵੀਜ਼ਾ ਹੈ। ਟਰੰਪ ਨੇ ਇਹ ਤਰਕ ਦਿੱਤਾ ਹੈ ਕਿ ਅਮਰੀਕੀ ਨਾਗਰਿਕਾਂ ਦੀਆਂ ਨੌਕਰੀਆਂ ਬਚਾਉਣ ਦੀ ਜ਼ਰੂਰਤ ਹੈ ਇਸ ਲਈ ਅਜਿਹੇ ਗ਼ੈਰ-ਪਰਵਾਸੀ ਵੀਜ਼ੇ ਵੀ ਉਨ੍ਹਾਂ ਦੇ ਨਿਸ਼ਾਨੇ ‘ਤੇ ਆ ਸਕਦੇ ਹਨ। ਕਰੋਨਾਵਾਇਰਸ ਮਹਾਮਾਰੀ ਕਾਰਨ ਅਮਰੀਕਾ ‘ਚ ਰਿਕਾਰਡ ਗਿਣਤੀ ‘ਚ ਛਾਂਟੀ ਹੋ ਰਹੀ ਹੈ ਅਤੇ ਪਿਛਲੇ ਹਫ਼ਤੇ 2.0 ਕਰੋੜ ਅਮਰੀਕੀ ਨਾਗਰਿਕਾਂ ਨੇ ਬੇਰੁਜ਼ਗਾਰੀ ਦੇ ਲਾਭ ਲੈਣ ਲਈ ਅਰਜ਼ੀ ਦਿੱਤੀ ਹੈ।
ਡੈਮੋਕਰੈਟਾਂ ਵੱਲੋਂ ਟਰੰਪ ਦੇ ਫ਼ੈਸਲੇ ਦੀ ਆਲੋਚਨਾ
ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ਸਮੇਤ ਹੋਰ ਡੈਮੋਕਰੈਟਾਂ ਵੱਲੋਂ ਰਾਸ਼ਟਰਪਤੀ ਦੇ ਇਸ ਫ਼ੈਸਲੇ ਦੀ ਆਲੋਚਨਾ ਕੀਤੀ ਜਾ ਰਹੀ ਹੈ। ਕਮਲਾ ਹੈਰਿਸ ਨੇ ਕਿਹਾ ਕਿ ਰਾਸ਼ਟਰਪਤੀ ਕਰੋਨਾ ਵਾਇਰਸ ਕਾਰਨ ਬਣੇ ਸੰਕਟ ਦੇ ਹਾਲਾਤ ਦਾ ਲਾਹਾ ਲੈ ਕੇ ਪਰਵਾਸ ਸਬੰਧੀ ਨੀਤੀਆਂ ਨਾਲ ਛੇੜਛਾੜ ਕਰ ਰਹੇ ਹਨ।
ਉਨ੍ਹਾਂ ਟਵੀਟ ਕੀਤਾ, ‘ਟਰੰਪ ਨੇ ਪਹਿਲੇ ਦਿਨ ਤੋਂ ਹੀ ਇਸ ਮਹਾਮਾਰੀ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਦੇ ਰਵੱਈਏ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਹੁਣ ਉਹ ਇਸ ਮਹਾਮਾਰੀ ਦੇ ਦੌਰ ‘ਚ ਆਪਣਾ ਪਰਵਾਸ ਵਿਰੋਧੀ ਏਜੰਡਾ ਲਾਗੂ ਕਰਨਾ ਚਾਹੁੰਦੇ ਹਨ।\

Check Also

ਮਾਸਕੋ ’ਚ ਅੱਤਵਾਦੀ ਹਮਲੇ ਦੌਰਾਨ 60 ਵਿਅਕਤੀਆਂ ਦੀ ਹੋਈ ਮੌਤ

ਇਸਲਾਮਿਕ ਸਟੇਟ ਨੇ ਹਮਲੇ ਦੀ ਲਈ ਜ਼ਿੰਮੇਵਾਰੀ ਮਾਸਕੋ/ਬਿਊਰੋ ਨਿਊਜ਼ : ਰੂਸ ਦੀ ਰਾਜਧਾਨੀ ਮਾਸਕੋ ’ਚ …