ਨਵੀਂ ਦਿੱਲੀ : ਕੇਂਦਰ ਸਰਕਾਰ, ਮਹਾਂਰਾਸ਼ਟਰ ਸਰਕਾਰ ਤੇ ਪੰਜਾਬ ਸਰਕਾਰ ਆਪਸੀ ਤਾਲਮੇਲ ਨਾਲ ਆਖਰ ਹਜ਼ੂਰ ਸਾਹਿਬ ਵਿਖੇ 2000 ਤੋਂ ਵੱਧ ਫਸੇ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਰਾਹ ਖੁੱਲ੍ਹ ਗਿਆ ਹੈ। ਪੰਜਾਬ ਦੇ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਇਸ ਸਬੰਧ ਵਿਚ ਚਾਰਾਜੋਈ ਕਰਨ ਲਈ ਆਖ ਦਿੱਤਾ ਹੈ। ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਉਹ ਲਗਾਤਾਰ ਗ੍ਰਹਿ ਮੰਤਰੀ ਨਾਲ ਸੰਪਰਕ ਵਿਚ ਹਨ। ਹੁਣ ਅਕਾਲੀ ਦਲ ਚਾਹੁੰਦਾ ਹੈ ਕਿ ਸ਼ਰਧਾਲੂ ਸਾਡੀਆਂ ਬੱਸਾਂ ‘ਚ ਬੈਠ ਕੇ ਪੰਜਾਬ ਆਉਣ ਜਦੋਂਕਿ ਅਮਰਿੰਦਰ ਸਿੰਘ ਨੇ ਆਖਿਆ ਕਿ ਹੈ ਕਿ ਪੰਜਾਬ ਸਰਕਾਰ ਦੀਆਂ ਬੱਸਾਂ ਸ਼ਰਧਾਲੂਆਂ ਨੂੰ ਬਿਨਾ ਕਿਸੇ ਖਰਚੇ ਤੋਂ ਲੈ ਕੇ ਆਉਣਗੀਆਂ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …