ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਤਾਲਾਬੰਦੀ ਤੋਂ ਬਾਹਰ ਕੱਢਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਬਣਾਈ ਗਈ 20 ਮੈਂਬਰੀ ਮਾਹਿਰਾਂ ਦੀ ਕਮੇਟੀ ਨੇ ਦੋ ਮੀਟਿੰਗਾਂ ਕੀਤੀਆਂ ਹਨ। ਕਮੇਟੀ ਇੱਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਆਮ ਓ.ਪੀ.ਡੀ. ਨੇ ਬਹੁਤੇ ਹਸਪਤਾਲਾਂ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਦੇਖਭਾਲ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਸੋਮਵਾਰ ਤੱਕ ਸੂਬੇ ਦੀ ਟੈਸਟਿੰਗ ਸਮਰੱਥਾ ਨੂੰ ਹੋਰ ਵਧਾਉਣ ਲਈ ਇੱਕ ਹੋਰ ਲੈਬ ਫਰੀਦਕੋਟ ਵਿੱਚ ਜਾਂਚ ਸ਼ੁਰੂ ਕਰੇਗੀ। ਪੀ.ਜੀ.ਆਈ. ਚੰਡੀਗੜ੍ਹ 40 ਦੀ ਬਜਾਏ ਪੰਜਾਬ ਤੋਂ ਰੋਜ਼ਾਨਾ 60 ਨਮੂਨੇ ਲੈਣ ਲਈ ਸਹਿਮਤ ਹੋ ਗਿਆ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …