ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਕ ਤੌਰ ‘ਤੇ ਮਾਸਕ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨਾਲ ਹੀ ਪੁਲੀਸ ਨੂੰ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ। ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਕੀਤੀ ਗਈ ਵੀਡੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਮਾਲ ਵਿਭਾਗ ਦੇ ਅਧਿਕਾਰੀ ਦੀ ਮੌਤ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕੋਵਿਡ-19 ਖ਼ਿਲਾਫ਼ ਮੂਹਰਲੀ ਕਤਾਰ ਵਿੱਚ ਡਟੇ ਮੁਲਾਜ਼ਮਾਂ, ਜਿਨ੍ਹਾਂ ਵਿੱਚ ਸਿਹਤ, ਖੇਤੀਬਾੜੀ, ਪੁਲੀਸ ਤੇ ਮਾਲ ਵਿਭਾਗ ਦਾ ਸਟਾਫ਼ ਸ਼ਾਮਲ ਹੈ, ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਸਖ਼ਤ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪੀਪੀਈ ਕਿੱਟਾਂ ਮੁਹੱਈਆ ਕਰਵਾਉਣ ਦੇ ਨਾਲ ਹੋਰ ਜ਼ਰੂਰੀ ਇਹਤਿਆਤੀ ਕਦਮ ਵੀ ਚੁੱਕੇ ਜਾਣ। ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਸੂਬੇ ਵਿੱਚ ਅਜਿਹੇ ਉਪਕਰਨਾਂ ਦੀ ਕੋਈ ਕਮੀ ਨਹੀਂ ਹੈ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …