ਸ਼ਰਾਬ ਦੀ ਬੰਦ ਬੋਤਲ ਨਾਲ ਕੋਰੋਨਾ ਕਿਵੇਂ ਫੈਲ ਸਕਦਾ?
ਚੰਡੀਗੜ੍ਹ/ਬਿਊਰ ਨਿਊਜ਼
ਕੇਂਦਰ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਮਾਲੀਆ ਵਧਾਉਣ ਦੀਆਂ ਪੰਜਾਬ ਸਰਕਾਰ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ। ਕੇਂਦਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਾ ਤਾਂ ਸ਼ਰਾਬ ਦੇ ਠੇਕੇ ਖੁੱਲ੍ਹਣਗੇ ਤੇ ਨਾ ਹੀ ਹੋਮ ਡਿਲਵਰੀ ਸੰਭਵ ਹੋ ਸਕੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਇਸ ਫੈਸਲੇ ‘ਤੇ ਸਖਤ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਕਿਹਾ ਕਿ ਸ਼ਰਾਬ ਦੀ ਬੰਦ ਬੋਤਲ ਤੋਂ ਕੋਰੋਨਾ ਕਿਵੇਂ ਫੈਲਦਾ ਹੈ, ਸਮਝ ਤੋਂ ਪਰਾਂ ਹੈ। ਮੁੱਖ ਮੰਤਰੀ ਨੇ ਇਸ ਦੇ ਜਵਾਬ ਵਿੱਚ ਕਿਹਾ ਹੈ ਕਿ ਇੱਕ ਪਾਸੇ ਕੇਂਦਰ ਨੇ ਸਬਜ਼ੀਆਂ ਤੇ ਫਲ ਵੇਚਣ ਦੀ ਆਗਿਆ ਦੇ ਦਿੱਤੀ ਹੈ ਜਿਸ ਨੂੰ ਹਰ ਵਿਅਕਤੀ ਹੱਥ ਲਗਾਉਂਦਾ ਹੈ ਅਤੇ ਕੋਰੋਨਾ ਫੈਲਣ ਦਾ ਖਤਰਾ ਰਹਿੰਦਾ ਹੈ ਪ੍ਰੰਤੂ ਦੂਜੇ ਪਾਸੇ ਸ਼ਰਾਬ ਦੀਆਂ ਸੀਲਬੰਦ ਬੋਤਲਾਂ ਵੇਚਣ ‘ਤੇ ਪਾਬੰਦੀ ਹੈ। ਇਹ ਤਰਕ ਸਮਝ ਤੋਂ ਪਰੇ ਹੈ। ਸਿਰਫ ਪੰਜਾਬ ਹੀ ਨਹੀਂ ਸਗੋਂ ਸਾਰੀਆਂ ਰਾਜ ਸਰਕਾਰਾਂ ਨੂੰ ਇਸ ਦਾ ਨੁਕਸਾਨ ਹੋਵੇਗਾ। ਪੰਜਾਬ ਨੂੰ ਸਿੱਧਾ 6200 ਕਰੋੜ ਦਾ ਘਾਟਾ ਪਏਗਾ।