Breaking News
Home / ਭਾਰਤ / ਪ੍ਰਧਾਨ ਮੰਤਰੀ ਮੋਦੀ ਨੇ ਪੰਚਾਇਤਾਂ ਨੂੰ ਕਿਹਾ ਕਿ ਕੋਰੋਨਾ ਨੇ ਬਦਲਿਆ ਸਾਡੇ ਕੰਮ ਕਰਨ ਦਾ ਢੰਗ

ਪ੍ਰਧਾਨ ਮੰਤਰੀ ਮੋਦੀ ਨੇ ਪੰਚਾਇਤਾਂ ਨੂੰ ਕਿਹਾ ਕਿ ਕੋਰੋਨਾ ਨੇ ਬਦਲਿਆ ਸਾਡੇ ਕੰਮ ਕਰਨ ਦਾ ਢੰਗ

ਪੰਚਾਇਤੀ ਰਾਜ ਦਿਵਸ ਮੌਕੇ ਮੋਦੀ ਨੇ ਪੰਜਾਬ ਦੀ ਸਭ ਤੋਂ ਨੌਜਵਾਨ ਸਰਪੰਚ ਪਲਵੀ ਠਾਕੁਰ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਗੱਲਬਾਤ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਦੇਸ਼ ਭਰ ਦੇ ਸਰਪੰਚਾਂ ਨਾਲ ਵਿਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ ਅਤੇ ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਬਲਾਕ ਧਾਰਕਲਾਂ ‘ਚ ਪੈਂਦੇ ਪਿੰਡ ਹਾੜਾ ਦੀ ਸਰਪੰਚ ਪਲਵੀ ਠਾਕੁਰ ਨਾਲ ਗੱਲਬਾਤ ਵੀ ਕੀਤੀ। ਪੰਜਾਬ ਦੀ ਸਭ ਤੋਂ ਨੌਜਵਾਨ ਸਰਪੰਚ ਪਲਵੀ ਠਾਕੁਰ ਨੇ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਨਾਲ ਲੜੀ ਜਾ ਰਹੀ ਲੜਾਈ ਬਾਰੇ ਪ੍ਰਧਾਨ ਮੰਤਰੀ ਨੂੰ ਵੀ ਜਾਣੂ ਕਰਵਾਇਆ। ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਮੋਦੀ ਨੇ ਈ-ਗ੍ਰਾਮ ਸਵਰਾਜ ਪੋਰਟਲ ਅਤੇ ਮੋਬਾਇਲ ਐਪ ਨੂੰ ਵੀ ਲਾਂਚ ਕੀਤਾ। ਦੇਸ਼ ਦੀਆਂ ਪੰਚਾਇਤਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਕੋਰੋਨਾ ਨੇ ਸਾਡੇ ਸਭ ਦੇ ਕੰਮ ਕਰਨ ਦੇ ਤਰੀਕੇ ਨੂੰ ਬਦਲ ਦਿੱਤਾ ਹੈ। ਪਹਿਲਾਂ ਅਸੀਂ ਕਿਸੇ ਪ੍ਰੋਗਰਾਮ ਤੇ ਸਮਾਰੋਹ ਨੂੰ ਆਹਮੋ-ਸਾਹਮਣੇ ਇਕੱਠੇ ਹੋ ਕੇ ਕਰਦੇ ਸਾਂ ਪਰ ਅੱਜ ਇਹ ਪ੍ਰੋਗਰਾਮ ਵੀਡੀਓ ਕਾਨਫ਼ਰੰਸਿੰਗ ਰਾਹੀਂ ਕਰਨਾ ਪੈ ਰਿਹਾ ਹੈ।

Check Also

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ

ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ …