23.6 C
Toronto
Thursday, September 10, 2026
spot_img
Homeਪੰਜਾਬਪੰਜਾਬ ਦੇ ਦੋ ਪਿੰਡਾਂ ਨੂੰ ਮਿਲੇਗਾ ਕੌਮੀ ਐਵਾਰਡ

ਪੰਜਾਬ ਦੇ ਦੋ ਪਿੰਡਾਂ ਨੂੰ ਮਿਲੇਗਾ ਕੌਮੀ ਐਵਾਰਡ

ਪੰਜਾਬ ਦੇ ਦੋ ਪਿੰਡਾਂ ਨੂੰ ਮਿਲੇਗਾ ਕੌਮੀ ਐਵਾਰਡਮੋਦੀ ਸਰਕਾਰ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਸਰਪੁਰ ਤੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛੀਨਾ ਦੀ ਕੀਤੀ ਚੋਣ

ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਦੇ ਦੋ ਪਿੰਡ ਅਸਰਪੁਰ ਅਤੇ ਛੀਨਾ ਦੀ ਚੋਣ ਕੀਤੀ ਹੈ। ਪੰਜਾਬ ਦੇ ਇਨ੍ਹਾਂ ਦੋਵੇਂ ਪਿੰਡਾਂ ਨੂੰ ਕੌਮੀ ਐਵਾਰਡ ਮਿਲੇਗਾ। ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਵੱਲੋਂ ਪਿੰਡ ਨੂੰ ਨਵਾਂ ਰੂਪ ਦੇਣ ਸਬੰਧੀ ਸੂਬੇ ਦੇ ਦੋ ਪਿੰਡਾਂ ਦੀ ਗ੍ਰਾਮ ਪੰਚਾਇਤ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦਾ ਪਿੰਡ ਅਸਰਪੁਰ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਧਾਰੀਵਾਲ ਦਾ ਪਿੰਡ ਛੀਨਾ ਦੀ ਗ੍ਰਾਮ ਪੰਚਾਇਤ ਸ਼ਾਮਲ ਹੈ। ਚਾਈਲਡ ਫਰੈਂਡਲੀ ਗ੍ਰਾਮ ਪੰਚਾਇਤ ਐਵਾਰਡ ਲਈ ਪਿੰਡ ਅਸਰਪੁਰ ਦੀ ਚੋਣ ਕੀਤੀ ਗਈ ਹੈ। ਪਿੰਡ ਅਸਰਪੁਰ ਵਿੱਚ ਬੱਚਿਆਂ ਦੀ ਸਿਹਤ ਦੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕੀਤੇ ਗਏ ਹਨ। ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲਾਨ ਐਵਾਰਡ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਧਾਰੀਵਾਲ ਦੇ ਪਿੰਡ ਛੀਨਾ ਦੀ ਚੋਣ ਕੀਤੀ ਗਈ ਹੈ ਜਿੱਥੇ ਪੰਚਾਇਤ ਨੇ ਪਿੰਡ ਛੀਨਾ ਦਾ ਵਧੀਆ ਢੰਗ ਨਾਲ ਵਿਕਾਸ ਕੀਤਾ ਗਿਆ ਹੈ।

RELATED ARTICLES
POPULAR POSTS