23.8 C
Toronto
Thursday, September 17, 2026
spot_img
Homeਭਾਰਤਰਾਮ ਰਹੀਮ ਨੂੰ ਮੁੜ ਲੱਗਾ ਵੱਡਾ ਝਟਕਾ

ਰਾਮ ਰਹੀਮ ਨੂੰ ਮੁੜ ਲੱਗਾ ਵੱਡਾ ਝਟਕਾ

ਰਾਮ ਰਹੀਮ ਨੂੰ ਮੁੜ ਲੱਗਾ ਵੱਡਾ ਝਟਕਾਜੇਲ ਪ੍ਰਸ਼ਾਸਨ ਨੇ ਪੈਰੋਲ ਦੇਣ ਤੋਂ ਕੀਤਾ ਇਨਕਾਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਹਰਿਆਣਾ ਸਰਕਾਰ ਨੂੰ ਦਿੱਤੀ ਸੀ ਚਿਤਾਵਨੀ ਕਿ ਜੇ ਡੇਰਾ ਮੁਖੀ ਨੂੰ ਪੈਰੋਲ ਮਿਲੀ ਤਾਂ ਮਾਹੌਲ ਹੋਵੇਗਾ ਖਰਾਬ

ਰੋਹਤਕ/ਬਿਊਰੋ ਨਿਊਜ਼ ਪੱਤਰਕਾਰ ਛਤਰਪਤੀ ਹੱਤਿਆ ਤੇ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਝਟਕਾ ਲੱਗਿਆ ਹੈ। ਰਾਮ ਰਹੀਮ ਦੀ ਮਾਂ ਨੇ ਆਪਣੀ ਬਿਮਾਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਪੈਰੋਲ ਲਈ ਅਰਜ਼ੀ ਦਿੱਤੀ ਸੀ, ਪਰ ਜੇਲ ਪ੍ਰਸ਼ਾਸਨ ਨੇ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਰਾਮ ਰਹੀਮ 3 ਹਫ਼ਤਿਆਂ ਲਈ ਪੈਰੋਲ ਲੈਣਾ ਚਾਹੁੰਦਾ ਸੀ। ਰਾਮ ਰਹੀਮ ਦੀ ਮਾਂ ਨਸੀਬ ਕੌਰ ਵੱਲੋਂ ਪੈਰੋਲ ਲਈ ਅਰਜ਼ੀ ਭੇਜੀ ਗਈ ਸੀ। ਅਰਜ਼ੀ ‘ਚ ਆਪਣੀ ਬੀਮਾਰੀ ਦਾ ਹਵਾਲਾ ਦੇ ਕੇ ਇੱਕ ਹਫ਼ਤਾ ਪਹਿਲਾਂ ਪੈਰੋਲ ਦੀ ਚਿੱਠੀ ਭੇਜੀ ਸੀ। ਇਸ ਤੋਂ ਪਹਿਲਾਂ ਵੀ ਰਾਮ ਰਹੀਮ ਕਈ ਵਾਰ ਪੈਰੋਲ ਦੀ ਕੋਸ਼ਿਸ਼ ਕਰ ਚੁੱਕਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਸੀ ਕਿ ਕੋਰੋਨਾ ਦਾ ਬਹਾਨਾ ਬਣਾ ਕੇ ਹਰਿਆਣਾ ਸਰਕਾਰ ਗੁਰਮੀਤ ਰਾਮ ਰਹੀਮ ਨੂੰ ਪੈਰੋਲ ‘ਤੇ ਰਿਹਾਅ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਮ ਰਹੀਮ ਨੂੰ ਅਜਿਹੇ ਮਾਹੌਲ ‘ਚ ਪੈਰੋਲ ‘ਤੇ ਛੱਡ ਦਿੱਤਾ ਗਿਆ ਤਾਂ ਮਾਹੌਲ ਖ਼ਰਾਬ ਹੋ ਜਾਵੇਗਾ।

RELATED ARTICLES
POPULAR POSTS