ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁਕ ਪੇਜ ‘ਤੇ ਇਕ ਪੋਸਟ ਸ਼ੇਅਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਇਕ ਚਿੱਠੀ ਲਿਖੀ ਸੀ ਕਿ ਉਹ ਮੌਨਟੇਕ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਵਾਲੇ ਮਾਹਿਰਾਂ ਦੇ ਸਮੂਹ ਨਾਲ ਮਿਲ ਕੇ ਸਾਨੂੰ ਸੇਧ ਦੇਣ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਮੈਨੂੰ ਇਹ ਦੱਸਦੇ ਹੋਏ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਨ੍ਹਾਂ ਨੇ ਮੇਰੀ ਇਹ ਬੇਨਤੀ ਪ੍ਰਵਾਨ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕਰੋਨਾ ‘ਤੇ ਫਤਹਿ ਪਾਉਣ ਤੋਂ ਬਾਅਦ ਪੰਜਾਬ ਨੂੰ ਆਰਥਿਕ ਵਿਕਾਸ ਦੇ ਰਾਹ ‘ਤੇ ਹੋਰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਾਂਗੇ ਅਤੇ ਇਸ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਾਡੀ ਅਗਵਾਈ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਅਸੀਂ ਮਿਲ ਕੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਮਜ਼ਬੂਤ ਸਥਿਤੀ ‘ਚ ਲਿਆਵਾਂਗੇ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …