Breaking News
Home / ਭਾਰਤ / ਲੌਕਡਾਊਨ ਬਾਰੇ ਮੁੱਖ ਮੰਤਰੀਆਂ ਨਾਲ ਮੋਦੀ ਨੇ ਕੀਤੀ ਗੱਲਬਾਤ

ਲੌਕਡਾਊਨ ਬਾਰੇ ਮੁੱਖ ਮੰਤਰੀਆਂ ਨਾਲ ਮੋਦੀ ਨੇ ਕੀਤੀ ਗੱਲਬਾਤ

ਕੁੱਝ ਸੂਬੇ ਅਜੇ ਵੀ ਚਾਹੁੰਦੇ ਹਨ ਲੌਕਡਾਊਨ ਵਧਾਉਣਾ
ਨਵੀਂ ਦਿੱਲੀ/ਬਿਊਰੋ ਨਿਊਜ਼

ਕਰੋਨਾ ਵਾਇਰਸ ਕਾਰਨ ਪੂਰੇ ਭਾਰਤ ਭਰ ਵਿਚ ਚੱਲ ਰਹੇ ਲੌਕਡਾਊਨ ਬਾਰੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਸਮੂਹ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਾਲ ਕੀਤੀ ਗਈ ਗੱਲਬਾਤ ਦੌਰਾਨ ਸਿਰਫ਼ ਤਿੰਨ ਰਾਜਾਂ ਮੇਘਾਲਿਆ, ਉੜੀਸਾ ਅਤੇ ਗੋਆਂ ਨੇ 3 ਮਈ ਤੋਂ ਬਾਅਦ ਲੌਕਡਾਊਨ ਨੂੰ ਹੋਰ ਅੱਗੇ ਵਧਾਉਣ ਦੀ ਮੰਗ ਕੀਤੀ। ਪ੍ਰਧਾਨ ਮੰਤਰੀ ਵੱਲੋਂ ਕੀਤੀ ਗਈ ਗੱਲਬਾਤ ਦੌਰਾਨ ਅੱਜ ਤਿੰਨ ਮੁੱਦਿਆਂ ਉੱਤੇ ਚਰਚਾ ਹੋਈ। ਇੱਕ ਤਾਂ ਰਾਜਾਂ ‘ਚ ਕਰੋਨਾ ਵਾਇਰਸ ਦੇ ਫੈਲਣ ਦੀ ਮੌਜੂਦਾ ਸਥਿਤੀ ਤੇ ਰੋਕਥਾਮ ਲਈ ਕੀਤੇ ਜਾ ਰਹੇ ਯਤਨ। ਦੂਜਾ 20 ਅਪ੍ਰੈਲ ਨੂੰ ਗ੍ਰਹਿ ਮੰਤਰਾਲੇ ਵੱਲੋਂ ਦਿੱਤੀਆਂ ਕੁਝ ਛੋਟਾਂ ਲਾਗੂ ਕਰਨ ਬਾਰੇ ਰਾਜਾਂ ਦੀ ਫ਼ੀਡਬੈਕ ਅਤੇ ਤੀਜੇ, ਤਿੰਨ ਮਈ ਤੋਂ ਬਾਅਦ ਲੌਕਡਾਊਨ ਬਾਰੇ ਕੀ ਰਣਨੀਤੀ ਹੋਵੇ। ਪ੍ਰਧਾਨ ਮੰਤਰੀ ਨੇ ਅੱਜ ਲੌਕਡਾਊਨ ਵਧਾਉਣ ਬਾਰੇ ਤਾਂ ਕੋਈ ਸੰਕੇਤ ਨਹੀਂ ਦਿੱਤੇ ਪ੍ਰੰਤੂ ਉਨ੍ਹਾਂ ਕਿਹਾ ਕਿ ਜਿੱਥੇ ਕਰੋਨਾ ਦੇ ਜ਼ਿਆਦਾ ਕੇਸ ਹਨ ਉਨ੍ਹਾਂ ਇਲਾਕਿਆਂ ਵਿਚ ਲੌਕਡਾਊਨ ਦੀ ਸਖਤੀ ਨਾਲ ਪਾਲਣ ਜ਼ਰੂਰ ਕੀਤੀ ਜਾਵੇ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਆਦਿੱਤਿਆਨਾਥ ਯੋਗੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਕੇਰਲ ਦੇ ਮੁੱਖ ਮੰਤਰੀ ਪੀ. ਵਿਜਯਨ ਸਮੇਤ ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਮੀਟਿੰਗ ਵਿੱਚ ਭਾਗ ਲਿਆ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …