27.2 C
Toronto
Sunday, October 5, 2025
spot_img
Homeਪੰਜਾਬਏਸ਼ੀਅਨ ਡਿਵੈਲਪਮੈਂਟ ਬੈਂਕ ਨੇ ਕਰੋਨਾ ਨਾਲ ਨਿਪਟਣ ਲਈ ਭਾਰਤ ਨੂੰ ਦਿੱਤੇ 11...

ਏਸ਼ੀਅਨ ਡਿਵੈਲਪਮੈਂਟ ਬੈਂਕ ਨੇ ਕਰੋਨਾ ਨਾਲ ਨਿਪਟਣ ਲਈ ਭਾਰਤ ਨੂੰ ਦਿੱਤੇ 11 ਹਜ਼ਾਰ ਕਰੋੜ ਰੁਪਏ

ਭਾਰਤ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 30 ਹਜ਼ਾਰ ਜਦਕਿ 934 ਵਿਅਕਤੀਆਂ ਨੇ ਗੁਆਈ ਜਾਨ

ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਵਾਇਰਸ ਨੇ ਦੁਨੀਆ ਭਰ ਵਿਚ ਕਹਿਰ ਮਚਾਉਣ ਤੋਂ ਬਾਅਦ ਹੁਣ ਭਾਰਤ ਨੂੰ ਆਪਣੀ ਲਪੇਟ ਵਿਚ ਬੁਰੀ ਤਰ੍ਹਾਂ ਜਕੜ ਲਿਆ ਹੈ। ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਰੋਜ਼ਾਨਾ ਵਧਦਾ ਜਾ ਰਿਹਾ ਹੈ ਅਤੇ ਇਹ ਅੰਕੜਾ 30 ਹਜ਼ਾਰ ਦੇ ਨੇੜੇ ਅੱਪੜ ਚੁੱਕਿਆ ਹੈ ਜਦਕਿ 934 ਵਿਅਕਤੀ ਕਰੋਨਾ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਚਲਦਿਆਂ ਏਸ਼ੀਅਨ ਡਿਵੈਲਪਮੈਂਟ ਬੈਂਕ ਨੇ ਅੱਜ ਕਰੋਨਾ ਵਾਇਰਸ ਨੂੰ ਰੋਕਣ ਲਈ 11 ਹਜ਼ਾਰ ਕਰੋੜ ਰੁਪਏ ਦਿੱਤੇ। ਇਹ ਰਕਮ ਮਹਿਲਾਵਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀ ਮਦਦ ਅਤੇ ਸਮਾਜਿਕ ਸੁਰੱਖਿਆ ‘ਤੇ ਖਰਚ ਕੀਤੀ ਜਾਵੇਗੀ। ਦੂਜੇ ਪਾਸੇ ਕਰੋਨਾ ਵਾਇਰਸ ਨੇ ਦੁਨੀਆ ਭਰ ਵਿਚ ਕਹਿਰ ਮਚਾ ਰੱਖਿਆ ਹੈ ਜਿਸ ਦੇ ਚਲਦਿਆਂ ਹੁਣ ਤੱਕ ਸੰਸਾਰ ਭਰ ਵਿਚ 2 ਲੱਖ 12 ਹਜ਼ਾਰ ਤੋਂ ਵੱਧ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ ਜਦਕਿ 30 ਲੱਖ ਤੋਂ ਵੱਧ ਵਿਅਕਤੀ ਅਜੇ ਵੀ ਕਰੋਨਾ ਦੀ ਲਪੇਟ ਵਿਚ ਹਨ। ਕਰੋਨਾ ਕਾਰਨ ਅਮਰੀਕਾ ਵਿਚ 56 ਹਜ਼ਾਰ ਤੋਂ ਵੱਧ, ਇਟਲੀ ਵਿਚ 26 ਹਜ਼ਾਰ ਤੋਂ ਵੱਧ, ਸਪੇਨ ਵਿਚ 23 ਹਜ਼ਾਰ ਤੋਂ ਵੱਧ, ਫਰਾਂਸ ਵਿਚ 23 ਹਜ਼ਾਰ ਤੋਂ ਵੱਧ, ਬਿਟ੍ਰੇਨ ਵਿਚ 21 ਹਜ਼ਾਰ ਤੋਂ ਵੱਧ ਅਤੇ ਜਰਮਨੀ ਵਿਚ 6 ਹਜ਼ਾਰ ਤੋਂ ਵੱਧ ਵਿਅਕਤੀ ਕਰੋਨਾ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।

RELATED ARTICLES
POPULAR POSTS