Breaking News
Home / ਭਾਰਤ / ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨੋਟਿਸ

ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨੋਟਿਸ

ਉਚ ਅਦਾਲਤ ਨੇ ਕੇਂਦਰ ਨੂੰ ਪੁੱਛਿਆ ਵੱਖ-ਵੱਖ ਥਾਵਾਂ ‘ਤੇ ਫਸੇ ਮਜ਼ਦੂਰਾਂ ਨੂੰ ਘਰ ਭੇਜਣ ਦੀ ਕੋਈ ਯੋਜਨਾ ਹੈ

ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਲੌਕਡਾਊਨ ਕਾਰਨ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਭੇਜਣ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਤੋਂ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ। ਜਸਟਿਸ ਐਨ ਵੀ ਰਮੰਨਾ ਦੇ ਬੈਂਚ ਨੇ ਕੇਂਦਰ ਸਰਕਾਰ ਨੂੰ ਇੱਕ ਹਫ਼ਤੇ ਵਿੱਚ ਇਹ ਦੱਸਣ ਲਈ ਕਿਹਾ ਹੈ ਕਿ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਣ ਦੀ ਕੋਈ ਯੋਜਨਾ ਹੈ। ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਦਾਇਰ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਲੱਖਾਂ ਮਜ਼ਦੂਰ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਫਸੇ ਹੋਏ ਹਨ ਅਤੇ ਬੁਰੀ ਸਥਿਤੀ ਵਿੱਚ ਹਨ। ਜਿਹੜੇ ਪਰਵਾਸੀ ਕਾਮੇ ਕਰੋਨਾ ਵਾਇਰਸ ਤੋਂ ਪੀੜਤ ਨਹੀਂ ਹਨ ਉਨ੍ਹਾਂ ਕਾਮਿਆਂ ਨੂੰ ਉਨ੍ਹਾਂ ਦੇ ਘਰ ਭੇਜਣ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਲੌਕਡਾਊਨ ਕਾਰਨ ਸਾਰੇ ਕੰਮ-ਧੰਦੇ ਬੰਦ ਹੋਣ ਕਾਰਨ ਉਨ੍ਹਾਂ ਦੀ ਇਨਕਮ ਵੀ ਬੰਦ ਹੋ ਗਈ ਹੈ ਅਤੇ ਉਨ੍ਹਾਂ ਕੋਲ ਪੈਸੇ ਵੀ ਖਤਮ ਹੋ ਗਏ ਹਨ ਅਤੇ ਇਨ੍ਹਾਂ ਪਰਵਾਸੀ ਮਜ਼ਦੂਰਾਂ ਨੂੰ ਵਿਹਲੇ ਬੈਠੇ ਕੇ ਆਪਣਾ ਢਿੱਡ ਭਰਨਾ ਮੁਸ਼ਕਿਲ ਹੋ ਗਿਆ ਹੈ।

Check Also

ਆਸਕਰ ਐਵਾਰਡ ’ਚ ਜਾਵੇਗੀ ਆਮਿਰ ਖਾਨ ਦੀ ਫਿਲਮ ‘ਲਾਪਤਾ ਲੇਡੀਜ਼’

2 ਮਾਰਚ 2025 ਨੂੰ ਹੋਣਾ ਹੈ ਆਸਕਰ ਐਵਾਰਡ ਸਮਾਰੋਹ ਮੁੰਬਈ/ਬਿਊਰੋ ਨਿਊਜ਼ ਆਸਕਰ 2025 ਵਿਚ ਫਿਲਮ …