Breaking News
Home / ਪੰਜਾਬ / ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ

ਪੂਰੇ ਵਿਸ਼ਵ ਲਈ ‘ਫ਼ੂਡ ਫ਼ੈਕਟਰੀ’ ਬਣੇਗਾ ਭਾਰਤ
ਚੰਡੀਗੜ੍ਹ/ਬਿਊਰੋ ਨਿਊਜ਼

ਘਾਤਕ ਕਿਸਮ ਦੇ ਵਾਇਰਸ ਕਰੋਨਾ ਕਾਰਨ ਸਮੁੱਚੇ ਭਾਰਤ ਸਮੇਤ ਪੂਰੀ ਦੁਨੀਆ ‘ਚ ਲੌਕਡਾਊਨ ਚੱਲ ਰਿਹਾ ਹੈ। ਦੁਨੀਆ ਦੀ ਅੱਧੀ ਤੋਂ ਵੱਧ ਆਬਾਦੀ ਇਸ ਵੇਲੇ ਆਪੋ-ਆਪਣੇ ਘਰਾਂ ਅੰਦਰ ਬੰਦ ਹੈ। ਅਜਿਹੇ ਵੇਲੇ ਸਭ ਤੋਂ ਵੱਡੀ ਸਮੱਸਿਆ ਕਿਤੇ ਨਾ ਕਿਤੇ ਫਸੇ ਲੋਕਾਂ ਤੱਕ ਖਾਣ-ਪੀਣ ਤੇ ਰਾਸ਼ਨ ਦਾ ਸਾਮਾਨ ਪਹੁੰਚਾਉਣ ਦੀ ਹੈ। ਭਾਰਤ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਅਨਾਜ ਤੇ ਭੋਜਨ ਦੀ ਸਪਲਾਈ-ਲੜੀ ਜਾਰੀ ਰੱਖਣ ਲਈ ਹਰ ਸੰਭਵ ਯਤਨ ਕਰ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਇਸ ਵੇਲੇ ਖੁਰਾਕ ਦੀ ਸੁਰੱਖਿਆ ਯਕੀਨੀ ਬਣਾਉਣਾ ਹੀ ਹੈ। ਇਸ ਮਾਮਲੇ ‘ਚ ਫ਼ੂਡ ਪ੍ਰੋਸੈਸਿੰਗ ਉਦਯੋਗ ਦੀ ਭੂਮਿਕਾ ਬਹੁਤ ਅਹਿਮ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਰਤੀ ਫ਼ੂਡ ਪ੍ਰੋਸੈਸਿੰਗ ਉਦਯੋਗ ਹੁਣ ਵਿਸ਼ਵ ਲਈ ਖਾਣੇ ਦੀ ਫ਼ੈਕਟਰੀ ਬਣਨ ਜਾ ਰਿਹਾ ਹੈ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …