Breaking News
Home / ਪੰਜਾਬ / ਰਾਜਸਥਾਨ ‘ਚ ਫਸੇ 2500 ਤੋਂ ਵੱਧ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਨੇ ਲਿਆਂਦਾ ਵਾਪਸ

ਰਾਜਸਥਾਨ ‘ਚ ਫਸੇ 2500 ਤੋਂ ਵੱਧ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਨੇ ਲਿਆਂਦਾ ਵਾਪਸ

ਅਬੋਹਰ/ਬਿਊਰੋ ਨਿਊਜ਼
ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਮਜ਼ਦੂਰੀ ਕਰਨ ਗਏ ਪੰਜਾਬ ਦੇ ਮਜ਼ਦੂਰਾਂ ਨੂੰ ਸੂਬਾ ਸਰਕਾਰ ਵੱਲੋਂ ਭੇਜੀਆਂ ਗਈਆਂ ਬੱਸਾਂ ਰਾਹੀ ਅੱਜ ਪੰਜਾਬ ਵਾਪਸ ਲਿਆਂਦਾ ਗਿਆ। ਪੰਜਾਬ ‘ਚ ਪੁੱਜਣ ਤੇ ਫ਼ਾਜ਼ਿਲਕਾ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਉਨ੍ਹਾਂ ਦੀ ਸਕਰੀਨਿੰਗ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 2585 ਮਜ਼ਦੂਰ ਲਾਕਡਾਊਨ ਕਰਕੇ ਰਾਜਸਥਾਨ ਵਿਚ ਫਸੇ ਹੋਏ ਸਨ। ਸਿਹਤ ਵਿਭਾਗ ਦੀਆਂ 25 ਟੀਮਾਂ ਵੱਲੋਂ ਜਨਤਕ ਦੂਰੀ ਦਾ ਧਿਆਨ ਰੱਖਦਿਆਂ 8 ਥਾਵਾਂ ‘ਤੇ ਇਹਨਾਂ ਮਜ਼ਦੂਰਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਇਨ੍ਹਾਂ ਮਜ਼ਦੂਰਾਂ ਦੇ ਸੈਂਪਲ ਲੈ ਕੇ ਨਤੀਜੇ ਆਉਣ ਤੱਕ ਤਹਿਸੀਲ ਵਾਈਜ਼ ਸਬ ਡਵੀਜ਼ਨ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸਥਾਪਿਤ ਇਕਾਂਤਵਾਸ ਸੈਂਟਰਾਂ ਵਿਖੇ ਇਨ੍ਹਾਂ ਨੂੰ ਰੱਖਿਆ ਜਾਵੇਗਾ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਰਿਪੋਰਟ ਆਉਣ ਤੋਂ ਬਾਅਦ ਹੀ ਵਿਚਾਰਿਆ ਜਾਵੇਗਾ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਸਬੰਧਿਤ ਜ਼ਿਲਿਆਂ ਵਿੱਚ ਭੇਜਿਆ ਜਾਵੇ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …