ਕੀ ਕੇਂਦਰ ਸਰਕਾਰ ਮੰਨੇਗੀ ਪੰਜਾਬ ਦੀ ਇਹ ਮੰਗ?
ਚੰਡੀਗੜ੍ਹ/ਬਿਊਰੋ ਨਿਊਜ਼
ਦੇਸ਼ ‘ਚ ਲੌਕਡਾਊਨ ਤੇ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਕਾਨਫਰੰਸਿੰਗ ‘ਚ ਸਿਰਫ 9 ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਬੋਲਣ ਦਾ ਮੌਕਾ ਦਿੱਤਾ ਗਿਆ। ਜਦਕਿ ਪੰਜਾਬ ਸਮੇਤ ਬਾਕੀ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੂਬਿਆਂ ਦੇ ਕੇਸਾਂ ਨੂੰ ਕੇਂਦਰ ਕੋਲ ਭੇਜਣ ਲਈ ਕਿਹਾ ਗਿਆ। ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਸੂਬੇ ‘ਚ ਛੋਟੇ ਕੰਟੇਨਰਾਂ ਵਾਲੇ ਖੇਤਰਾਂ ‘ਚ ਛੋਟੀਆਂ ਦੁਕਾਨਾਂ, ਕਾਰੋਬਾਰਾਂ ਤੇ ਉਦਯੋਗਾਂ ਨੂੰ ਖੋਲ੍ਹਣ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ। ਦੇਖਣਾ ਇਹ ਹੈ ਕਿ ਕੀ ਕੇਂਦਰ ਸਰਕਾਰ ਪੰਜਾਬ ਸਰਕਾਰ ਨੂੰ ਉਦਯੋਗ, ਛੋਟੇ ਕਾਰੋਬਾਰ ਤੇ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੰਦੀ ਹੈ ਜਾਂ ਨਹੀਂ। ਨਾਲ ਹੀ ਪੰਜਾਬ ਸਰਕਾਰ ਨੇ ਆਪਣੇ ਕੇਂਦਰ ਸਰਕਾਰ ਕੋਲ ਪਿਆ ਜੀਐਸਟੀ ਦਾ ਬਕਾਇਆ ਵੀ ਤੁਰੰਤ ਜਾਰੀ ਦੀ ਮੰਗ ਕੀਤੀ ਹੈ।