Breaking News
Home / ਪੰਜਾਬ / ਚੰਡੀਗੜ੍ਹ ਪੂਰੀ ਤਰ੍ਹਾਂ ਕਰੋਨਾ ਦੀ ਚਪੇਟ ‘ਚ, ਅੱਜ ਫਿਰ ਆਏ 11 ਨਵੇਂ ਮਾਮਲੇ

ਚੰਡੀਗੜ੍ਹ ਪੂਰੀ ਤਰ੍ਹਾਂ ਕਰੋਨਾ ਦੀ ਚਪੇਟ ‘ਚ, ਅੱਜ ਫਿਰ ਆਏ 11 ਨਵੇਂ ਮਾਮਲੇ

ਪੰਜਾਬ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 336 ਤੋਂ ਪਾਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰੋਨਾ ਵਾਇਰਸ ਨੇ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ ਅਤੇ ਕਰੋਨਾ ਪੀੜਤਾਂ ਦੀ ਗਿਣਤੀ ਵਿਚ ਰੋਜ਼ਾਨਾ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 336 ਦਾ ਅੰਕੜਾ ਪਾਰ ਕਰ ਚੁੱਕੀ ਹੈ। ਜਦਕਿ ਪੰਜਾਬ ਵਿਚ ਕਰੋਨਾ ਕਾਰਨ 19 ਵਿਅਕਤੀਆਂ ਦੀ ਜਾਨ ਵੀ ਚਲੀ ਗਈ ਹੈ। ਅੱਜ ਪੰਜ ਨਵੇਂ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਦੋ ਮਰੀਜ਼ ਤਰਨ ਤਾਰਨ ਜ਼ਿਲ੍ਹੇ ‘ਚ ਮਿਲੇ ਹਨ, ਇੱਕ ਹੁਸ਼ਿਆਰਪੁਰ ਜ਼ਿਲ੍ਹੇ ‘ਚੋਂ ਮਿਲਿਆ ਹੈ ਅਤੇ ਇਹ ਤਿੰਨੇ ਵਿਅਕਤੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਹਨ। ਦੋ ਮਰੀਜ਼ ਮੋਹਾਲੀ ਤੇ ਇਕ ਜਲੰਧਰ ਜ਼ਿਲ੍ਹੇ ‘ਚੋਂ ਮਿਲਿਆ ਹੈ। ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਪਿੰਡ ਜਵਾਹਰਪੁਰ ਵਿਖੇ ਅੱਜ ਕਈ ਦਿਨਾਂ ਮਗਰੋਂ ਦੋ ਵਿਅਕਤੀਆਂ ਦੇ ਕੋਰੋਨਾ-ਪਾਜ਼ਿਟਿਵ ਪਾਏ ਜਾਣ ਦੀ ਖ਼ਬਰ ਮਿਲੀ ਹੈ। ਚੇਤੇ ਰਹੇ ਕਿ ਮੋਹਾਲੀ ਜ਼ਿਲ੍ਹੇ ਦਾ ਪਿੰਡ ਜਵਾਹਰਪੁਰ ਪਹਿਲਾਂ ਕਈ ਦਿਨ ਸੁਰਖੀਆਂ ਵਿਚ ਬਣਿਆ ਰਿਹਾ ਸੀ ਕਿਉਂਕਿ ਇਥੋਂ ਇਕ ਪਿੰਡ ਵਿਚੋਂ ਹੀ ਲਗਭਗ 38 ਕਰੋਨਾ ਪੀੜਤ ਮਰੀਜ਼ ਮਿਲੇ ਸਨ। ਅੱਜ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਵੀ 11 ਕਰੋਨਾ ਪੀੜਤਾਂ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 5 ਕਰੋਨਾ ਪੀੜਤ ਮਾਮਲੇ ਸੈਕਟਰ 30 ਵਿਚੋਂ ਅਤੇ 6 ਕੇਸ ਬਾਪੂ ਧਾਮ ਕਲੋਨੀ ਵਿਚ ਸਾਹਮਣੇ ਆਏ। ਇਸ ਤਰ੍ਹਾਂ ਚੰਡੀਗੜ੍ਹ ਕੁੱਲ ਮਰੀਜ਼ਾਂ ਦੀ ਗਿਣਤੀ 56 ਹੋ ਗਈ ਹੈ। ਇਥੇ ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਵੀ ਚੰਡੀਗੜ੍ਹ ਵਿਚ ਕਰੋਨਾ ਦੇ 9 ਮਾਮਲੇ ਸਾਹਮਣੇ ਆਏ ਸਨ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …