Breaking News
Home / ਭਾਰਤ / ਕੇਂਦਰੀ ਮੁਲਾਜ਼ਮਾਂ ਨੂੰ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਦੇ ਹੁਕਮ

ਕੇਂਦਰੀ ਮੁਲਾਜ਼ਮਾਂ ਨੂੰ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਦੇ ਹੁਕਮ

ਨਵੀਂ ਦਿੱਲੀ/ਬਿਊਰੋ ਨਿਊਜ਼

ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਅਰੋਗਿਆ ਸੇਤੂ ਮੋਬਾਈਲ ਐਪ ਡਾਊਨਲੋਡ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਇਹ ਨਿਰਦੇਸ਼ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਊਟਸੋਰਸ ਸਟਾਫ਼ ਨੂੰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਹਾਲ ਹੀ ਵਿੱਚ ਕਰੋਨਾ ਵਾਇਰਸ ਕਾਰਨ ਅਰੋਗਿਆ ਸੇਤੂ ਮੋਬਾਈਲ ਐਪ ਲਾਂਚ ਕੀਤਾ ਸੀ। ਕਰਮਚਾਰੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਘਰ ਤੋਂ ਦਫ਼ਤਰ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਅਰੋਗਿਆ ਸੇਤੂ ਐਪ ‘ਤੇ ਸਥਿਤੀ ਦੀ ਜਾਂਚ ਕਰਨੀ ਚਾਹੀਦੀ ਹੈ। ਜੇ ਉਹ ਐਪ ‘ਤੇ ‘ਉੱਚ ਜੋਖ਼ਮ’ ਜਾਂ ‘ਮੱਧਮ’ ਨੂੰ ਵੇਖਦੇ ਹਨ, ਤਾਂ ਉਹ ਦਫ਼ਤਰ ਨਾ ਆਉਣ ਅਤੇ ਖ਼ੁਦ ਨੂੰ ਉਦੋਂ ਤੱਕ ਆਇਸੋਲੇਟ ਕਰ ਲੈਣ ਜਦੋਂ ਤੱਕ ਐਪ ਉੱਤੇ ਉਨ੍ਹਾਂ ਨੂੰ ਸੇਫ ਜਾਂ ‘ਘੱਟ ਜੋਖ਼ਮ’ ਦਿਖਾਈ ਨਹੀਂ ਦਿੰਦਾ।

Check Also

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਦੇ ਉਪ ਮੁੱਖ ਮੰਤਰੀ ਅਗਨੀਹੋਤਰੀ

ਦੋਵਾਂ ਸੂਬਿਆਂ ਦੀ ਮਜ਼ਬੂਤ ਸਾਂਝ ’ਤੇ ਦਿੱਤਾ ਜ਼ੋਰ ਅੰਮਿ੍ਰਤਸਰ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਆਪਸੀ ਭਾਈਚਾਰਕ ਸਾਂਝ ਵਾਲੇ ਰਿਸ਼ਤੇ ਬਣੇ ਰਹਿਣੇ ਚਾਹੀਦੇ ਹਨ ਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ। ਇਹ ਪ੍ਰਗਟਾਵਾ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕੀਤਾ ਹੈ, ਜੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ। ਅਗਨੀਹੋਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਦੇ ਨਾਲ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਤੋਂ ਵਿਧਾਇਕ ਹਰਦੀਪ ਸਿੰਘ ਬਾਵਾ ਤੇ ਹੋਰ ਸਮਰਥਕ ਵੀ ਸਨ। ਉਪ ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸਨਮਾਨਿਤ ਵੀ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਉਹ ਇਸ ਹੱਕ ਵਿੱਚ ਹਨ ਕਿ ਦੋਵਾਂ ਸੂਬਿਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਆਪਸੀ ਭਾਈਚਾਰਕ ਸਾਂਝ ਵਾਲੇ ਰਿਸ਼ਤੇ ਬਣੇ ਰਹਿਣੇ ਚਾਹੀਦੇ ਹਨ ਅਤੇ ਦੋਵਾਂ ਸੂਬਿਆਂ ਨੂੰ ਤਰੱਕੀ ਦੀ ਰਾਹ ’ਤੇ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ।