ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਟੀ ਹੋਈ ਫਸਲ ਦੇ ਹੋਏ ਨੁਕਸਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਕੇਂਦਰ ਨੇ ਬੁੱਧਵਾਰ ਨੂੰ ਉਦਯੋਗਿਕ ਕੰਪਨੀਆਂ ਨੂੰ ਕਿਸਾਨਾਂ ਦੀ ਬਰਬਾਦੀ ਨੂੰ ਘਟਾਉਣ ਲਈ ਉਨ੍ਹਾਂ ਕੋਲੋਂ ਸਬਜ਼ੀਆਂ ਤੇ ਫਲ ਖਰੀਦਣ ਲਈ ਕਿਹਾ ਹੈ। ਇੱਕ ਅਧਿਕਾਰਤ ਬਿਆਨ ਅਨੁਸਾਰ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਉਦਯੋਗ ਚੈਂਬਰ ‘ਫਿੱਕੀ’ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਇਹ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਤਾਲਾਬੰਦੀ ਖਤਮ ਹੋਣ ਤੋਂ ਬਾਅਦ ਫੂਡ ਪ੍ਰੋਸੈਸਿੰਗ ਸੈਕਟਰ ਦੀਆਂ ਜ਼ਰੂਰਤਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ। ਹਰਸਿਮਰਤ ਬਾਦਲ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਟੀ ਹੋਈ ਫਸਲ ਦੇ ਖਰਾਬ ਹੋਣ ‘ਤੇ ਚਿੰਤਾ ਜ਼ਾਹਿਰ ਕੀਤੀ। ਬੈਠਕ ਵਿੱਚ ਕੇਂਦਰੀ ਮੰਤਰੀ ਨੇ ਸਮੂਹ ਮੈਂਬਰਾਂ ਨੂੰ ਕੱਟੀ ਕਣਕ, ਫਲ, ਸਬਜ਼ੀਆਂ ਤੇ ਹੋਰ ਨਾਸ਼ਵਾਨ ਫਸਲਾਂ ਨੂੰ ਖਰੀਦਣ ਦੀ ਬੇਨਤੀ ਕੀਤੀ ਤਾਂ ਜੋ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …