ਲਖਨਊ/ਬਿਊਰੋ ਨਿਊਜ਼
ਕਰੋਨਾ ਵਾਇਰਸ ਕਾਰਨ ਪੂਰੇ ਦੇਸ਼ ‘ਚ ਲੌਕਡਾਊਨ ਲੱਗਿਆ ਹੋਇਆ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਸਾਹਿਬਾਬਾਦ ‘ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਇੱਕ ਨੌਜਵਾਨ ਆਪਣੇ ਘਰ ਤੋਂ ਬਾਹਰ ਰਾਸ਼ਨ ਲੈਣ ਲਈ ਗਿਆ ਸੀ ਪ੍ਰੰਤੂ ਉਹ ਵਹੁਟੀ ਲਿਆਇਆ ਅਤੇ ਉਸ ਦੀ ਮਾਂ ਨੇ ਉਸ ਨੂੰ ਘਰ ‘ਚ ਦਾਖਲ ਹੋਣ ਤੋਂ ਮਨਾ ਕਰ ਦਿੱਤਾ। ਰੋਂਦੀ ਹੋਈ ਮਾਂ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਰਜ ਕਰਵਾਈ। ਉਸ ਨੇ ਪੁਲਿਸ ਦੇ ਸਾਹਮਣੇ ਰੌਂਦੇ ਹੋਏ ਕਿਹਾ ਕਿ ਮੈਂ ਆਪਣੇ ਬੇਟੇ ਨੂੰ ਘਰ ਦਾ ਰਾਸ਼ਨ ਲਿਆਉਣ ਲਈ ਭੇਜਿਆ ਸੀ, ਪਰ ਉਹ ਆਪਣੀ ਪਤਨੀ ਨਾਲ ਵਾਪਸ ਆਇਆ। ਮੈਂ ਇਸ ਵਿਆਹ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਾਂ। ਜਦਕਿ ਬੇਟੇ ਗੁੱਡੂ ਦਾ ਕਹਿਣਾ ਹੈ ਕਿ ਉਸ ਨੇ ਦੋ ਮਹੀਨੇ ਪਹਿਲਾਂ ਹਰਿਦੁਆਰ ਦੇ ਇਕ ਮੰਦਰ ‘ਚ ਸਵਿਤਾ ਨਾਲ ਵਿਆਹ ਕਰਵਾਇਆ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …