ਫ਼ਿਰੋਜ਼ਪੁਰ/ਬਿਊਰੋ ਨਿਊਜ਼
ਲੌਕਡਾਊਨ ਅਤੇ ਕਰੋਨਾ ਵਾਇਰਸ ਦੇ ਚਲਦਿਆਂ ਗੁਆਂਢੀ ਦੇਸ਼ ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਪਾਕਿਸਤਾਨ ਵੱਲੋਂ ਪੰਜਾਬ ‘ਚ ਅੱਜ ਫਿਰ ਨਸ਼ੇ ਦੀ ਇਕ ਵੱਡੀ ਪੇਖ ਭੇਜਣ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਸਾਡੇ ਬੀ ਐਸ ਐਫ ਦੇ ਜਾਂਬਾਜ ਨੌਜਵਾਨਾਂ ਨੇ ਨਾਕਾਮ ਬਣਾ ਦਿੱਤਾ। ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਸੀ ਆਈ ਏ ਸਟਾਫ਼ ਪੁਲੀਸ ਮੋਗਾ ਅਤੇ 29 ਬਟਾਲੀਅਨ ਬੀ ਐੱਸ ਐਫ ਦੇ ਜਵਾਨਾਂ ਨੇ ਸਾਂਝੇ ਤੌਰ ‘ਤੇ ਹਿੰਦ-ਪਾਕਿ ਸਰਹੱਦ ਤੋਂ ਫੜੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਤੋਂ ਆਈ 6 ਕਿੱਲੋ 300 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ ਕਰੀਬ 32 ਕਰੋੜ ਰੁਪਏ ਦੱਸੀ ਜਾ ਰਹੀ ਹੈ ।
Check Also
‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …