ਮੁੰਬਈ/ਬਿਊਰੋ ਨਿਊਜ਼
ਫ਼ਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਰਿਸ਼ੀ ਕਪੂਰ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਚੰਦਨਵਾੜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਲਾਕਡਾਊਨ ਦੇ ਚੱਲਦਿਆਂ ਅੰਤਿਮ ਸਸਕਾਰ ਦੀਆਂ ਸਾਰੀਆਂ ਰਸਮਾਂ ਅੱਧੇ ਘੰਟੇ ‘ਚ ਹੀ ਪੂਰੀਆਂ ਕੀਤੀਆਂ ਗਈਆਂ। ਇਸ ਦੌਰਾਨ ਰਿਸ਼ੀ ਕਪੂਰ ਦੇ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਸਮੇਤ 24 ਲੋਕ ਸ਼ਮਸ਼ਾਨਘਾਟ ਦੇ ਅੰਦਰ ਜਾ ਸਕੇ। ਹਾਲਾਂਕਿ, ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਰਿਸ਼ੀ ਕਪੂਰ ਦੀ ਧੀ ਰਿਧੀਮਾ ਅੰਤਿਮ ਸਸਕਾਰ ਮੌਕੇ ਨਹੀ ਪਹੁੰਚ ਸਕੀ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਦਾ ਲੰਘੀ ਦੇਰ ਰਾਤ ਦੇਹਾਂਤ ਹੋ ਗਿਆ ਸੀ। ਉਹ 67 ਸਾਲਾਂ ਦੇ ਸਨ। ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਐਚ ਐਨ ਰਿਲਾਇੰਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਕਪੂਰ ਪਰਿਵਾਰ ਤੋਂ ਰਣਧੀਰ ਕਪੂਰ ਨੇ ਰਿਸ਼ੀ ਕਪੂਰ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਰਿਸ਼ੀ ਕਪੂਰ ਦੀ ਮੌਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਹੁਲ ਗਾਂਧੀ ਸਮੇਤ ਹੋਰ ਰਾਜਨੀਤਿਕ ਹਸਤੀਆਂ ਦੇ ਨਾਲ-ਨਾਲ ਪੂਰੀ ਫ਼ਿਲਮ ਇੰਡਸਟਰੀ ਨੇ ਦੁੱਖ ਪ੍ਰਗਟ ਕੀਤਾ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …