ਟੋਰਾਂਟੋ/ਬਿਊਰੋ ਨਿਊਜ਼ : ਪ੍ਰਸਿੱਧ ਪੰਜਾਬੀ ਕਵੀ ਅਤੇ ਪੰਜਾਬੀ ਸਾਹਿਤ ਜਗਤ ਤੇ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਵੱਡਾ ਯੋਗਦਾਨ ਪਾਊਣ ਵਾਲੀ ਸਖ਼ਸ਼ੀਅਤ ਗੁਰਭਜਨ ਗਿੱਲ ਬੀਤੇ ਦਿਨੀਂ ਆਪਣੀ ਟੋਰਾਂਟੋ ਫੇਰੀ ਦੌਰਾਨ ਅਦਾਰਾ ਪਰਵਾਸੀ ਦੇ ਮਾਲਟਨ ਵਿੱਚ ਸਥਿਤ ਮੁਖ ਦਫਤਰ ਵਿਖੇ ਵੀ ਪਧਾਰੇ। ਇਸ ਮੌਕੇ ਉਨ੍ਹਾਂ ਨੇ ਪਰਵਾਸੀ ਰੇਡਿਓ ‘ਤੇ ਰਜਿੰਦਰ ਸੈਣੀ ਹੋਰਾਂ ਨਾਲ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਆਪਣੀਆਂ ਕਾਵਿ-ਰਚਨਾਵਾਂ ਅਤੇ ਪੰਜਾਬੀ ਸਾਹਿਤ ਜਗਤ ਨਾਲ ਸੰਬੰਧਤ ਆਪਣੇ ਵਿਚਾਰ ਪੇਸ਼ ਕੀਤੇ।
ਲੰਮਾਂ ਸਮਾਂ ਖੇਤੀਬਾੜੀ ਯੂਨੀਵਰਸਿਟੀ ਵਿੱਚ ਪੜਾਊਣ ਤੋਂ ਬਾਦ ਹੁਣ ਰਿਟਾਇਰਮੈਂਟ ਦਾ ਜੀਵਨ ਬਤੀਤ ਕਰ ਰਹੇ ਅਤੇ ਲਗਭਗ 18 ਕਿਤਾਬਾਂ ਲਿਖਣ ਤੋਂ ਬਾਅਦ ਵੀ ਕੀ ਲਿਖਣ ਦੀ ਭੁੱਖ ਅਜੇ ਕਾਇਮ ਹੈ, ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਗੁਰਭਜਨ ਗਿੱਲ ਹੋਰਾਂ ਕਿਹਾ ਕਿ ਉਨ੍ਹਾਂ ਨੂੰ ਇੰਝ ਲਗਦਾ ਹੈ ਕਿ ਉਹ ਅਜੇ ਵੀ ਲਿਖਣਾ ਸਿੱਖ ਰਹੇ ਹਨ ਅਤੇ ਅਜੇ ਬਹੁਤ ਕੁਝ ਲਿਖਣਾ ਬਾਕੀ ਹੈ। ਇਸ ਗਲੱਬਾਤ ਦੌਰਾਨ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕਈ ਪਹਿਲੂ ਅਤੇ ਯਾਦਾਂ ਵੀ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਕਵੀ ਬਣੇ ਰਹਿਣਾ ਚਾਹੁੰਦੇ ਹਨ ਅਤੇ ਇਹੋ ਕਾਰਣ ਹੈ ਕਿ ਉਨ੍ਹਾਂ ਦੇ ਦੋਸਤਾਂ-ਮਿੱਤਰਾਂ ਦਾ ਵਿਸ਼ਾਲ ਦਾਇਰਾ ਹੈ। ਉਹ ਜਿੱਥੇ ਵੀ ਜਾਂਦੇ ਹਨ, ਹਰ ਮੁਲਕ ਵਿੱਚ ਉਨ੍ਹਾਂ ਨੂੰ ਅਥਾਹ ਪਿਆਰ ਮਿਲਦਾ ਹੈ। ਪਿਛਲੇ ਦਿਨਾਂ ਵਿੱਚ ਉਨ੍ਹਾਂ ਨੇ ਆਪਣੀ ਨਵੀਆਂ ਕਵਿਤਾਵਾਂ ਦੀ ਕਿਤਾਬ ‘ਮਿਰਗਾਵਲੀ’ ਰਿਲੀਜ਼ ਕੀਤੀ ਹੈ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …