Breaking News
Home / ਭਾਰਤ / ਰਾਹੁਲ ਗਾਂਧੀ ਨੂੰ ਚਿਦੰਬਰਮ ਤੋਂ ਬਹੁਤ ਕੁਝ ਸਿੱਖਣ ਦੀ ਲੋੜ : ਭਾਜਪਾ

ਰਾਹੁਲ ਗਾਂਧੀ ਨੂੰ ਚਿਦੰਬਰਮ ਤੋਂ ਬਹੁਤ ਕੁਝ ਸਿੱਖਣ ਦੀ ਲੋੜ : ਭਾਜਪਾ

ਨਵੀਂ ਦਿੱਲੀ : ਭਾਜਪਾ ਨੇ ਕਿਹਾ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣੇ ਸੀਨੀਅਰ ਸਾਥੀ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਕੋਲ ਟਿਊਸ਼ਨ ਰੱਖਣੀ ਚਾਹੀਦੀ ਹੈ ਅਤੇ ਇਹ ਸਮਝਣਾ ਚਾਹੀਦਾ ਹੈ ਕਿ ਕਰਜ਼ੇ ਦੇ ਵੱਟੇ ਖ਼ਾਤੇ ਵਿੱਚ ਪੈਣ ਅਤੇ ਕਰਜ਼ੇ ਨੂੰ ਮੁਆਫ਼ ਕਰਨ ਵਿੱਚ ਕੀ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੋਈ ਵੀ ਕਰਜ਼ਾ ਮੁਆਫ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੈਂਕਿੰਗ ਪ੍ਰਣਾਲੀ ਵਿੱਚ ਵੱਟੇ ਖ਼ਾਤੇ ਵਿੱਚ ਪਾਉਣ ਦਾ ਇਕ ਤਕਨੀਕੀ ਤਰੀਕਾ ਹੁੰਦਾ ਹੈ ਜਿਸ ਨੂੰ ਵੱਡੇ ਕਾਂਗਰਸੀ ਆਗੂਆਂ ਨੂੰ ਸਮਝਣ ਦੀ ਲੋੜ ਹੈ। ਕਾਂਗਰਸ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਇਸ ਤਕਨੀਕ ਦੀ ਵਰਤੋਂ ਬੈਂਕਾਂ ਵੱਲੋਂ ਉਸ ਵੇਲੇ ਕੀਤੀ ਜਾਂਦੀ ਹੈ ਜਦੋਂ ਕਿਸੇ ਕਰਜ਼ਾਧਾਰਕ ਕੋਲੋਂ ਉਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਰਿਕਵਰੀ ਹੋਣ ਦੀ ਉਮੀਦ ਨਹੀਂ ਹੁੰਦੀ। ਇਸ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੈਂਕਾਂ ਨਾਲ ਵੱਡੇ ਘਪਲੇ ਕਰ ਕੇ ਦੇਸ਼ ‘ਚੋਂ ਭਗੌੜੇ ਹੋਏ ਮੇਹੁਲ ਚੋਕਸੀ ਅਤੇ ਨੀਰਵ ਮੋਦੀ ਦੇ ਕਰਜ਼ੇ ਮੁਆਫ਼ ਨਹੀਂ ਕੀਤੇ ਗਏ ਬਲਕਿ ਤਕਨੀਕੀ ਕਾਰਨਾਂ ਕਰਕੇ ਵੱਟੇ ਖ਼ਾਤੇ ਵਿੱਚ ਪਾਏ ਗਏ ਹਨ। ਇਸੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਤੋਂ ਸਵਾਲ ਕੀਤਾ ਕਿ ਦੇਸ਼ ਨਾਲ ਅਰਬਾਂ ਰੁਪਏ ਦਾ ਘਪਲਾ ਕਰਕੇ ਭਗੌੜੇ ਹੋਏ ਨੀਰਵ ਮੋਦੀ, ਮੇਹੁਲ ਚੋਕਸੀ ਅਤੇ ਵਿਜੈ ਮਾਲਿਆ ਦੇ ਕਰਜ਼ੇ ਸਬੰਧੀ ਕੇਂਦਰ ਦੀ ਮੋਦੀ ਸਰਕਾਰ ਨੇ ਅਜਿਹਾ ਰੁਖ ਕਿਉਂ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕਰਜ਼ੇ ਨੂੰ ਵੱਟੇ ਖ਼ਾਤੇ ਵਿੱਚ ਕਿਉਂ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਤੌਰ ‘ਤੇ ਇਨ੍ਹਾਂ ਕਰਜ਼ਿਆਂ ਨੂੰ ਵੱਟੇ ਖਾਤੇ ਵਿੱਚ ਪਾਉਣਾ ਸਹੀ ਨਹੀਂ ਹੈ।

Check Also

ਰਾਮਨੌਮੀ ਦਾ ਤਿਉਹਾਰ ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਗਿਆ

ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਨਵੀਂ …