ਪ੍ਰਤੀ ਘੰਟਾ ਚਾਰ ਡਾਲਰ ਵੱਧ ਦੇਣ ਦਾ ਐਲਾਨ ਕੀਤਾ
ਟੋਰਾਂਟੋ/ਬਿਊਰੋ ਨਿਊਜ਼
ਵਿਸ਼ਵ ਭਰ ਵਿਚ ਕੋਰੋਨਾ ਮਹਾਂਮਾਰੀ ਦਾ ਫਰੰਟ ਲਾਈਨ ‘ਤੇ ਮੌਤ ਤੋਂ ਬੇਖ਼ੌਫ਼ ਹੋ ਲੋਕਾਂ ਦੀ ਜਾਨ ਬਚਾਉਣ ਲਈ ਮੁਕਾਬਲਾ ਕਰ ਰਹੇ ਯੋਧਿਆਂ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਡੀ ਰਾਹਤ ਦਿੱਤੀ ਹੈ। ਪਿਛਲੇ ਦਿਨੀਂ ਕੁਝ ਪੰਜਾਬੀ ਵੀਰਾਂ ਨੇ ਦੁਨੀਆ ਭਰ ਦੀਆਂ ਸਰਕਾਰਾਂ ਤੋਂ ਫਰੰਟ ਲਾਈਨ ‘ਤੇ ਕੰਮ ਕਰਨ ਵਾਲਿਆਂ ਲਈ ਕਿਸੇ ਵੱਖਰੇ ਪੈਕੇਜ ਦੀ ਮੰਗ ਕੀਤੀ ਸੀ, ਜਿਸ ਨੂੰ ਭਾਂਪਦੇ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਰ ਫਰੰਟ ਲਾਈਨ ‘ਤੇ ਕੰਮ ਕਰਨ ਵਾਲਿਆਂ ਨੂੰ ਪ੍ਰਤੀ ਘੰਟਾ ਚਾਰ ਡਾਲਰ ਵੱਧ ਦੇਣ ਦਾ ਐਲਾਨ ਕੀਤਾ ਹੈ ਤੇ ਆਉਣ ਵਾਲੇ ਸਮੇਂ ਵਿਚ ਟੈਕਸ ਵਿਚ ਛੋਟ ਤੇ ਹੋਰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ।ਇਥੇ ਜ਼ਿਕਰਯੋਗ ਹੈ ਕਿ ਕੈਨੇਡਾ ਨੇ ਲੋਕਾਂ ਦਾ ਹਰ ਪਾਸੇ ਤੋਂ ਖ਼ਿਆਲ ਰੱਖਦੇ ਲਾਕਡਾਊਨ ਨਹੀਂ ਕੀਤਾ। ਮਹਾਂਮਾਰੀ ਦੇ ਚਲਦਿਆਂ ਕਰੋਨਾ ਨਾਲ ਲੜਨ ਵਾਲੇ ਕਰਮਚਾਰੀਆਂ ਨੂੰ ਇਕ ਤੋਹਫ਼ੇ ਵਜੋਂ ਟਰੂਡੋ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਇਸ ਮਹਾਂਮਾਰੀ ਤੋਂ ਪੀੜਤ ਲੋਕਾਂ ਲਈ ਖ਼ਾਸ ਜਾਂਚ ਦੇ ਪ੍ਰਬੰਧ ਕੀਤੇ ਹਨ ਤੇ ਜਿਨ੍ਹਾਂ ਲੋਕਾਂ ਦਾ ਕੰਮ ਛੁੱਟ ਗਿਆ ਹੈ, ਉਨ੍ਹਾਂ ਨੂੰ ਤੇ ਵਿਦਿਆਰਥੀਆਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਨ੍ਹਾਂ ਪੰਜਾਬੀ ਵੀਰਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਵੀ ਮੰਗ ਕੀਤੀ ਹੈ ਕਿ ਉਹ ਫਰੰਟ ਲਾਈਨ ਵਾਲੇ ਸਾਰੇ ਭੈਣ-ਭਰਾਵਾਂ ਨੂੰ ਵੱਡੀ ਰਾਹਤ ਦੇਣ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …