ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁਕ ਪੇਜ ‘ਤੇ ਇਕ ਪੋਸਟ ਸ਼ੇਅਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਇਕ ਚਿੱਠੀ ਲਿਖੀ ਸੀ ਕਿ ਉਹ ਮੌਨਟੇਕ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਵਾਲੇ ਮਾਹਿਰਾਂ ਦੇ ਸਮੂਹ ਨਾਲ ਮਿਲ ਕੇ ਸਾਨੂੰ ਸੇਧ ਦੇਣ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਮੈਨੂੰ ਇਹ ਦੱਸਦੇ ਹੋਏ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਨ੍ਹਾਂ ਨੇ ਮੇਰੀ ਇਹ ਬੇਨਤੀ ਪ੍ਰਵਾਨ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕਰੋਨਾ ‘ਤੇ ਫਤਹਿ ਪਾਉਣ ਤੋਂ ਬਾਅਦ ਪੰਜਾਬ ਨੂੰ ਆਰਥਿਕ ਵਿਕਾਸ ਦੇ ਰਾਹ ‘ਤੇ ਹੋਰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਾਂਗੇ ਅਤੇ ਇਸ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਾਡੀ ਅਗਵਾਈ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਅਸੀਂ ਮਿਲ ਕੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਮਜ਼ਬੂਤ ਸਥਿਤੀ ‘ਚ ਲਿਆਵਾਂਗੇ।
ਪੰਜਾਬ ਦੀ ਵਿੱਤੀ ਹਾਲਤ ਪਤਲੀ
ਸੂਬੇ ਦੀ ਵਿੱਤੀ ਹਾਲਤ ਬਹੁਤ ਪਤਲੀ ਹੈ ਤੇ ਮਾਲੀਆ ਘਾਟਾ ਵਧ ਕੇ 3360 ਕਰੋੜ ਰੁਪਏ ਹੋ ਗਿਆ ਹੈ। ਇਸ ਕੁੱਲ ਰਕਮ ਵਿੱਚ ਜੀਐੱਸਟੀ ਤੋਂ ਹੁੰਦੀ ਕਮਾਈ ਦਾ ਘਾਟਾ 1322 ਕਰੋੜ, ਸ਼ਰਾਬ ਤੋਂ ਆਉਂਦੀ ਚੁੰਗੀ ਦਾ 521 ਕਰੋੜ, ਮੋਟਰ ਵਾਹਨ ਟੈਕਸ 198 ਕਰੋੜ, ਸਟੈਂਪ ਡਿਊਟੀ 219 ਕਰੋੜ ਆਦਿ ਸ਼ਾਮਲ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …