ਅਬੋਹਰ : ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਮਜ਼ਦੂਰੀ ਕਰਨ ਗਏ ਪੰਜਾਬ ਦੇ ਮਜ਼ਦੂਰਾਂ ਨੂੰ ਸੂਬਾ ਸਰਕਾਰ ਵੱਲੋਂ ਭੇਜੀਆਂ ਗਈਆਂ ਬੱਸਾਂ ਰਾਹੀ ਅੱਜ ਪੰਜਾਬ ਵਾਪਸ ਲਿਆਂਦਾ ਗਿਆ। ਪੰਜਾਬ ‘ਚ ਪੁੱਜਣ ਤੇ ਫ਼ਾਜ਼ਿਲਕਾ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਉਨ੍ਹਾਂ ਦੀ ਸਕਰੀਨਿੰਗ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 2585 ਮਜ਼ਦੂਰ ਲਾਕਡਾਊਨ ਕਰਕੇ ਰਾਜਸਥਾਨ ਵਿਚ ਫਸੇ ਹੋਏ ਸਨ। ਸਿਹਤ ਵਿਭਾਗ ਦੀਆਂ 25 ਟੀਮਾਂ ਵੱਲੋਂ ਜਨਤਕ ਦੂਰੀ ਦਾ ਧਿਆਨ ਰੱਖਦਿਆਂ 8 ਥਾਵਾਂ ‘ਤੇ ਇਹਨਾਂ ਮਜ਼ਦੂਰਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਇਨ੍ਹਾਂ ਮਜ਼ਦੂਰਾਂ ਦੇ ਸੈਂਪਲ ਲੈ ਕੇ ਨਤੀਜੇ ਆਉਣ ਤੱਕ ਤਹਿਸੀਲ ਵਾਈਜ਼ ਸਬ ਡਵੀਜ਼ਨ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸਥਾਪਿਤ ਇਕਾਂਤਵਾਸ ਸੈਂਟਰਾਂ ਵਿਖੇ ਇਨ੍ਹਾਂ ਨੂੰ ਰੱਖਿਆ ਜਾਵੇਗਾ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਰਿਪੋਰਟ ਆਉਣ ਤੋਂ ਬਾਅਦ ਹੀ ਵਿਚਾਰਿਆ ਜਾਵੇਗਾ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਸਬੰਧਿਤ ਜ਼ਿਲਿਆਂ ਵਿੱਚ ਭੇਜਿਆ ਜਾਵੇ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …