ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੀ ਸਰਬਉੱਚ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਦੋਸ਼ ‘ਚ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਪੈਰੋਲ ਅਰਜ਼ੀ ‘ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਉਸ ਨੇ ਕਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਅੱਠ ਹਫ਼ਤਿਆਂ ਲਈ ਪੈਰੋਲ ਦੇਣ ਦੀ ਮੰਗ ਕੀਤੀ ਹੈ। ਚੀਫ ਜਸਟਿਸ ਐਸ ਏ ਬੋਬਡੇ ਅਤੇ ਜੱਜ ਅਨਿਰੁਧ ਬੋਸ ਦੀ ਬੈਂਚ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮਾਮਲੇ ਦੀ ਸੁਣਵਾਈ ਕੀਤੀ। ਖੋਖਰ ਦੇ ਵਕੀਲ ਨੇ ਕਿਹਾ ਕਿ ਕਰੋਨਾ ਮਹਾਮਾਰੀ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਭੀੜ ਘੱਟ ਕਰਨ ਦੀ ਲੋੜ ਹੈ। ਅਦਾਲਤ ਖ਼ੁਦ ਹੀ ਇਹ ਸੁਝਾਅ ਸਰਕਾਰ ਨੂੰ ਦੇ ਚੁੱਕੀ ਹੈ। ਚੇਤੇ ਰਹੇ ਕਿ ਖੋਖਰ ਅਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਸਣੇ ਹੋਰ ਦੋਸ਼ੀਆਂ ਨੂੰ 17 ਦਸੰਬਰ 2018 ਨੂੰ ਦਿੱਲੀ ਹਾਈ ਕੋਰਟ ਵੱਲੋਂ ਸਿੱਖ ਕਤਲੇਆਮ ਦੇ ਦੋਸ਼ ਵਿੱਚ ਦੋਸ਼ੀ ਠਹਿਰਾਏ ਜਾਣ ਪਿੱਛੋਂ ਤਿਹਾੜ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਹੁਣ ਉਹ ਕਰੋਨਾ ਦੇ ਡਰ ਕਾਰਨ ਜੇਲ੍ਹ ਤੋਂ ਬਾਹਰ ਆਉਣ ਦੀ ਵਿਉਂਤਬੰਦੀ ਕਰ ਰਹੇ ਜਾਪਦੇ ਹਨ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …