ਰੇਲ ਗੱਡੀਆਂ ਦੀ ਆਵਾਜਾਈ ਦੌਰਾਨ ਜਨਤਕ ਦੂਰੀ ਦਾ ਰੱਖਿਆ ਜਾਵੇ ਖਿਆਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੇ ਵੱਖ-ਵੱਖ ਰਾਜਾਂ ‘ਚ ਫਸੇ ਹੋਏ ਪਰਵਾਸੀ ਮਜ਼ਦੂਰਾਂ, ਵਿਦਿਆਰਥੀਆਂ, ਸੈਲਾਨੀਆਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਅਤੇ ਹੋਰ ਲੋਕਾਂ ਦੀਆਂ ਮੁਸ਼ਕਿਲ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਅੱਜ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਵਿਭਾਗ ਦੇ ਸੰਯੁਕਤ ਸਕੱਤਰ ਪੀ ਐਸ ਸ੍ਰੀਵਾਸਤਵ ਨੇ ਦੱਸਿਆ ਕਿ ਰਾਜ ਸਰਕਾਰਾਂ ਇਸ ਦੇ ਲਈ ਰੇਲਵੇ ਬੋਰਡ ਨਾਲ ਸੰਪਰਕ ਕਰਕੇ ਪਲਾਨ ਤਿਆਰ ਕਰ ਲੈਣ। ਰੇਲ ਗੱਡੀਆਂ ਦੀ ਆਵਾਜਾਈ ਦੇ ਦੌਰਾਨ ਜਨਤਕ ਦੂਰੀ ਦੇ ਨਿਯਮ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ। ਰੇਲ ਗੱਡੀਆਂ ਨੂੰ ਪਹਿਲਾਂ ਸੈਨੇਟਾਈਜ਼ ਕੀਤਾ ਜਾਵੇਗਾ ਅਤੇ ਹਰ ਯਾਤਰੀ ਦੀ ਸਕਰੀਨਿੰਗ ਕੀਤੀ ਜਾਵੇਗੀ। ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਉਹ ਬਾਰਡਰ ‘ਤੇ ਟਰੱਕਾਂ ਨੂੰ ਬਿਲਕੁਲ ਨਾ ਰੋਕਣ ਚਾਹੇ ਟਰੱਕ ਬਿਲਕੁਲ ਖਾਲੀ ਹੀ ਕਿਉਂ ਨਾ ਹੋਣ ਅਤੇ ਅਜਿਹੇ ਟਰੱਕਾਂ ਲਈ ਕੋਈ ਸਪੈਸ਼ਲ ਪਾਸ ਨਹੀਂ ਹੋਵੇਗਾ ਕਿਉਂਕਿ ਟਰੱਕਾਂ ਰਾਹੀਂ ਹੀ ਜ਼ਰੂਰੀ ਵਸਤਾਂ ਇਕ ਜਗ੍ਹਾ ਤੋਂ ਦੂਜੀ ਜਗ੍ਹਾ ‘ਤੇ ਪਹੁੰਚਦੀਆਂ ਹਨ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …