ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਦੇ ਸਾਰੇ ਵੱਡੇ-ਛੋਟੇ ਅਫ਼ਸਰਾਂ ਤੇ ਮੁਲਾਜ਼ਮਾਂ ਦੇ ਫੰਡ ਜੋ ਪਹਿਲ ਮਹਿਕਮੇ ਵੱਲੋਂ ਸਿੱਧੇ ਤੌਰ ‘ਤੇ ਕੱਟੇ ਜਾਂਦੇ ਸਨ, ਉਹ ਫੰਡ ਕੱਟਣ ਦੇ ਅਧਿਕਾਰ ਹੁਣ ਐਚਡੀਐਫਸੀ ਬੈਂਕ ਨੂੰ ਦੇ ਦਿੱਤੇ ਗਏ ਹਨ। ਇਸ ਸਬੰਧੀ ਤਾਜ਼ਾ ਪੱਤਰ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ। ਡੀਜੀਪੀ ਦਫ਼ਤਰ ਵੱਲੋਂ ਭੇਜੇ ਗਏ ਪੱਤਰ ਮਗਰੋਂ ਜ਼ਿਲ੍ਹਾ ਪੁਲਿਸ ਮੁਖੀਆਂ ਵੱਲੋਂ ਆਪਣੇ ਅਧੀਨ ਕੰਮ ਕਰਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ ਹਦਾਇਤ ਵੀ ਦਿੱਤੀ ਗਈ ਹੈ ਕਿ ਕੱਟੇ ਜਾਣ ਵਾਲੇ ਫ਼ੰਡਾਂ ਤੇ ਕਰਜ਼ੇ ਆਦਿ ਦੀਆਂ ਕਿਸ਼ਤਾਂ ਦੀ ਰਕਮ ਖਾਤੇ ਵਿੱਚ ਰੱਖਣਾ ਯਕੀਨੀ ਬਣਾਇਆ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਕਰਮਚਾਰੀ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …