22 C
Toronto
Saturday, June 13, 2026
spot_img
Homeਪੰਜਾਬਸੌਖੀ ਨਹੀਂ ਕੋਰੋਨਾ ਨਾਲ ਜੰਗ

ਸੌਖੀ ਨਹੀਂ ਕੋਰੋਨਾ ਨਾਲ ਜੰਗ

ਪੰਜਾਬ ਨੇ ਮੋਦੀ ਸਰਕਾਰ ਤੋਂ ਮੰਗੇ 25 ਹਜ਼ਾਰ ਕਰੋੜ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪੰਜਾਬ ਦੇ ਹੱਕ ਲੈਣ ਲਈ ਅੱਜ ਸੂਬੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਸੱਦੇ ‘ਤੇ ਕਾਂਗਰਸੀ ਆਗੂਆਂ ਨੇ ਰਾਜ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਮੋਦੀ ਸਰਕਾਰ ਤੋਂ ਆਪਣਾ ਹੱਕ ਮੰਗਿਆ। ਮੁਹਾਲੀ ਜ਼ਿਲ੍ਹੇ ਵਿੱਚ ਧਰਨੇ ਦੀ ਅਗਵਾਈ ਕਰਦਿਆਂ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਤੇ ਆਜ਼ਾਦੀ ਤੋਂ ਬਾਅਦ ਪੰਜਾਬ ਨੇ ਦੇਸ਼ ਲਈ ਬਹੁਤ ਕੁਝ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੀ ਮਿਹਨਤ ਸਦਕਾ ਦੇਸ਼ ਦੇ ਅਨਾਜ ਭੰਡਾਰ ‘ਚ 55 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾ ਰਹੇ ਹਨ। ਇਸ ਦੇ ਬਾਵਜੂਦ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਸਿਹਤ ਮੰਤਰੀ ਸਿੱਧੂ ਨੇ ਕੋਰੋਨਾ ਖਿਲਾਫ ਲੜਾਈ ਲੜਨ ਲਈ 25 ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ ਕੀਤੀ।

RELATED ARTICLES
POPULAR POSTS