ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਹੈ ਕਿਉਂਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ। ਇਸ ਦੇ ਨਾਲ ਹੀ ਸੁਖਬੀਰ ਬਾਦਲ ਕੈਪਟਨ ਸਰਕਾਰ ‘ਤੇ ਸਾਵਲ ਖੜ੍ਹੇ ਕਰ ਗਏ। ਸੁਖਬੀਰ ਨੇ ਕਿਹਾ ਕਿ ਪੰਜਾਬ ‘ਚ ਅੰਕੜੇ ਘੱਟ ਤੋਂ ਘੱਟ ਦਿਖਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 85 ਫੀਸਦੀ ਮਰੀਜ਼ਾਂ ‘ਚ ਕੋਈ ਲੱਛਣ ਦਿਖਾਈ ਨਹੀਂ ਦਿੰਦਾ। ਪੰਜਾਬ ‘ਚ ਸਿਰਫ਼ ਓਹੀ ਲੋਕ ਹਸਪਤਾਲ ਜਾ ਰਹੇ ਹਨ ਜਿਨ੍ਹਾਂ ‘ਚ ਲੱਛਣ ਦਿਖਾਈ ਦੇ ਰਹੇ ਹਨ ਇਸ ਲਈ ਪੰਜਾਬ ‘ਚ ਮੌਤ ਦਰ ਸਭ ਤੋਂ ਜ਼ਿਆਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਸਲਾਹ ਦੇ ਸਕਦੀ ਹੈ। ਟੈਸਟਿੰਗ ਤਾਂ ਪੰਜਾਬ ਸਰਕਾਰ ਨੂੰ ਹੀ ਕਰਨੀ ਪਵੇਗੀ।