Breaking News
Home / ਪੰਜਾਬ / ਕਰੋਨਾ ਪੀੜਤਾਂ ਦੀ ਗਿਣਤੀ ਵਧਣ ਮਗਰੋਂ ਕੈਪਟਨ ਦਾ ਵੱਡਾ ਐਲਾਨ

ਕਰੋਨਾ ਪੀੜਤਾਂ ਦੀ ਗਿਣਤੀ ਵਧਣ ਮਗਰੋਂ ਕੈਪਟਨ ਦਾ ਵੱਡਾ ਐਲਾਨ

ਪੂਰੇ ਪੰਜਾਬ ਦੀਆਂ ਸਰਹੱਦਾਂ ਕੀਤੀਆਂ ਸੀਲ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅੰਦਰ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੂਬੇ ਦੀਆਂ ਸਰਹੱਦਾਂ ਨੂੰ ਸਖ਼ਤੀ ਨਾਲ ਸੀਲ ਰੱਖੇ ਜਾਣ ਦੇ ਹੁਕਮ ਦਿੱਤੇ ਹਨ। ਕਿਸੇ ਵੀ ਬਾਹਰੀ ਸੂਬੇ ਦੀਆਂ ਬੱਸਾਂ ਨੂੰ ਪੰਜਾਬ ‘ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਜਿਹੜੀਆਂ ਬੱਸਾਂ ਰਾਹੀਂ ਪੰਜਾਬੀਆਂ ਨੂੰ ਦੂਜਿਆਂ ਸੂਬਿਆਂ ‘ਚੋਂ ਲਿਆਂਦਾ ਜਾ ਰਿਹਾ ਹੈ ਸਿਰਫ਼ ਉਨ੍ਹਾਂ ਨੂੰ ਹੀ ਪੂਰੀ ਜਾਂਚ-ਪੜਤਾਲ ਕਰਨ ਮਗਰੋਂ ਪੰਜਾਬ ਅੰਦਰ ਦਾਖਲ ਹੋਣ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਦੂਜੇ ਸੂਬਿਆਂ ਤੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ‘ਚ ਆ ਰਹੇ ਲੋਕਾਂ ਨੂੰ ਹੁਣ ਉਨ੍ਹਾਂ ਦੇ ਪਿੰਡਾਂ ‘ਚ ਨਿਰਧਾਰਤ ਭਵਨਾਂ ‘ਚ ਹੀ ਇਕਾਂਤਵਾਸ ਕੀਤਾ ਜਾਵੇਗਾ ਬੇਸ਼ੱਕ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਹੋਵੇ ਜਾਂ ਨੈਗੇਟਿਵ। ਪਿੰਡਾਂ ‘ਚ ਅਜਿਹੇ ਭਵਨਾਂ ਦੀ ਪਛਾਣ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨਾਲ ਮਿਲ ਕੇ ਕੰਮ ਕਰਨ ਦੇ ਹੁਕਮ ਦਿੱਤੇ ਹਨ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …