Breaking News
Home / ਪੰਜਾਬ / ਪੰਜਾਬ ਦੇ ਸਾਰੇ ਜ਼ਿਲ੍ਹਿਆ ‘ਚ ਫੈਲਿਆ ਕੋਰੋਨਾ

ਪੰਜਾਬ ਦੇ ਸਾਰੇ ਜ਼ਿਲ੍ਹਿਆ ‘ਚ ਫੈਲਿਆ ਕੋਰੋਨਾ

ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 577 ਤੋਂ ਪਾਰ

ਚੰਡੀਗੜ੍ਹ: ਪੰਜਾਬ ‘ਚ ਕਰੋਨਾ ਵਾਇਰਸ ਘਾਤਕ ਰੂਪ ਧਾਰਨ ਕਰ ਚੁੱਕਾ ਹੈ। ਮਹਾਮਾਰੀ ਹੁਣ ਸੂਬੇ ‘ਚ ਬੇਕਾਬੂ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਇੱਕ ਹੀ ਦਿਨ ‘ਚ 150 ਪੌਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਦੇ ਵਾਪਸ ਆਉਣ ਕਾਰਨ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਪੰਜਾਬ ਵਿੱਚ ਹੁਣ ਤੱਕ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 577 ਤੋਂ ਪਾਰ ਹੋ ਗਈ ਹੈ ਜਦਕਿ ਹੁਣ ਤੱਕ 20 ਮਰੀਜ਼ਾਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ। ਹੁਣ ਰਾਜ ਦੇ ਸਾਰੇ ਜ਼ਿਲ੍ਹੇ ਕੋਰੋਨਾ ਤੋਂ ਪ੍ਰਭਾਵਿਤ ਹੋ ਗਏ ਹਨ। ਹੁਣ ਤੱਕ ਗ੍ਰੀਨ ਜ਼ੋਨ ਵਿੱਚ ਸ਼ਾਮਲ ਫਾਜ਼ਿਲਕਾ ਵੀ ਕੋਰੋਨਾ ਤੋਂ ਪ੍ਰਭਾਵਿਤ ਹੋ ਗਿਆ ਹੈ। ਅੱਜ ਫਾਜ਼ਿਲਕਾ ਜ਼ਿਲ੍ਹੇ ਵਿਚ ਤਿੰਨ ਮਰੀਜ਼ ਕਰੋਨਾ ਤੋਂ ਪੀੜਤ ਪਾਏ ਗਏ। ਇਹ ਸਾਰੇ ਹਜ਼ੂਰ ਸਾਹਿਬ ਤੋਂ ਆਏ ਸਨ। ਜਲੰਧਰ ਜ਼ਿਲ੍ਹਾ ਕਰੋਨਾ ਪੀੜਤਾਂ ਦੇ ਮਾਮਲੇ ਵਿਚ ਸੈਂਕੜਾ ਮਾਰ ਚੁੱਕਿਆ ਹੈ। ਇਥੇ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 105 ਤੋਂ ਵੱਧ ਹੋ ਗਈ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ‘ਚ 93, ਮੋਹਾਲੀ ‘ਚ 92, ਲੁਧਿਆਣਾ 77 ਅਤੇ ਪਟਿਆਲਾ ‘ਚ 64 ਕਰੋਨਾ ਪੀੜਤ ਮਰੀਜ਼ ਹਨ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …