ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਜਨਤਕ ਦੂਰੀ ਦਾ ਰੱਖਿਆ ਜਾਵੇ ਖਿਆਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਭਰ ਵਿਚ ਲੌਕਡਾਊਨ ਦੇ ਤੀਜੇ ਗੇੜ ਦੇ ਸ਼ੁਰੂ ਹੁੰਦਿਆਂ ਹੀ ਅੱਜ ਦੇਸ਼ ਭਰ ਵਿਚ ਕੁਝ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੀ ਦਿੱਲੀ ਵਿਚ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਹੈ ਪ੍ਰੰਤੂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦੁਕਾਨਾਂ ‘ਤੇ ਗ੍ਰਾਹਕਾਂ ਨੂੰ ਸਮਾਨ ਦੇਣ ਵੇਲੇ ਜਨਤਕ ਦੂਰੀ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜਾ ਵੀ ਦੁਕਾਨਦਾਰ ਜਨਤਕ ਦੂਰੀ ਦੇ ਨਿਯਮ ਦੀ ਪਾਲਣ ਨਹੀਂ ਕਰੇਗਾ ਉਸ ਦੀ ਦੁਕਾਨ ਬੰਦ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਦੁਕਾਨਦਾਰਾਂ ਨੂੰ ਇਹ ਜ਼ਿੰਮੇਵਾਰੀ ਲੈਣੀ ਪਏਗੀ ਕਿ ਸਾਰੇ ਗਾਹਕ ਜਨਤਕ ਦੂਰੀ ਬਣਾ ਕੇ ਰੱਖਣ ਤਾਂ ਕਿ ਕਰੋਨਾ ਵਾਇਰਸ ਤੋਂ ਬਚਿਆ ਜਾ ਸਕੇ ਅਤੇ ਇਸ ਨੂੰ ਫੈਲਣ ਤੋਂ ਵੀ ਰੋਕਿਆ ਜਾ ਸਕੇ।