26.3 C
Toronto
Sunday, August 16, 2026
spot_img
Homeਪੰਜਾਬਸਿੱਧੂ ਮੂਸੇਵਾਲਾ 'ਤੇ ਅਪਰਾਧਿਕ ਮਾਮਲਾ ਦਰਜ ਤੇ ਰਣਜੀਤ ਬਾਵਾ ਖਿਲਾਫ਼ ਧਾਰਮਿਕ ਭਾਵਨਾਵਾਂ...

ਸਿੱਧੂ ਮੂਸੇਵਾਲਾ ‘ਤੇ ਅਪਰਾਧਿਕ ਮਾਮਲਾ ਦਰਜ ਤੇ ਰਣਜੀਤ ਬਾਵਾ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ

ਸਿੱਧੂ ਮੂਸੇਵਾਲਾ ‘ਤੇ ਅਪਰਾਧਿਕ ਮਾਮਲਾ ਦਰਜ ਤੇ ਰਣਜੀਤ ਬਾਵਾ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜਜਲੰਧਰ/ਬਿਊਰੋ ਨਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਅੱਜ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੀ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ‘ਚ ਏ ਕੇ 47 ਵਿਚੋਂ ਅੰਨ੍ਹਵਾਹ ਗੋਲੀਆਂ ਚਲਾਉਣ ਵਾਲੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਸਿੱਧੂ ਮੂਸੇਵਾਲਾ ਏ ਕੇ 47 ਵਿਚੋਂ ਗੋਲੀਆਂ ਚਲਾ ਰਿਹਾ ਹੈ ਅਤੇ ਪੁਲਿਸ ਅਧਿਕਾਰ ਅਰਾਮ ਨਾਲ ਦੇਖ ਰਹੇ ਹਨ। ਇਸ ਦੇ ਚਲਦਿਆਂ ਪੰਜਾਬ ਪੁਲਿਸ ਦੇ ਇਕ ਅਧਿਕਾਰੀਆਂ ਨੂੰ ਬਰਖਾਸਤ ਵੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ
ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਯੂ-ਟਿਊਬ ‘ਤੇ ਰਿਲੀਜ਼ ਕੀਤਾ ਗਾਣਾ ‘ਮੇਰਾ ਕੀ ਕਸੂਰ’ ਵਿਵਾਦਾਂ ‘ਚ ਘਿਰ ਗਿਆ ਹੈ। ਇਸ ਗਾਣੇ ਕਾਰਨ ਰਣਜੀਤ ਬਾਵਾ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ। ਇਸ ਗਾਣੇ ਨੂੰ ਲੈ ਕੇ ਇਲਜ਼ਾਮ ਹਨ ਕਿ ਇਸ ‘ਚ ਕੁਝ ਅਜਿਹੇ ਬੋਲ ਹਨ ਜੋ ਕਥਿਤ ਤੌਰ ‘ਤੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ।

RELATED ARTICLES
POPULAR POSTS