ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਮਹਾਂਰਾਸ਼ਟਰ ਸਰਕਾਰ ਨੇ ਸਾਨੂੰ ਨਹੀਂ ਦਿੱਤੀ ਕੋਈ ਜਾਣਕਾਰੀ
ਲੁਧਿਆਣਾ/ਬਿਊਰੋ ਨਿਊਜ਼
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਬਾਰੇ ਬੋਲਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਮਹਾਂਰਾਸ਼ਟਰ ਸਰਕਾਰ ਨੇ ਇਨ੍ਹਾਂ ਸ਼ਰਧਾਲੂਆਂ ਦਾ ਕੋਈ ਟੈਸਟ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਨਾ ਹੀ ਮਹਾਂਰਾਸ਼ਟਰ ਸਰਕਾਰ ਨੇ ਇਸ ਸਬੰਧੀ ਕੋਈ ਜਾਣਕਾਰੀ ਪੰਜਾਬ ਸਰਕਾਰ ਨੂੰ ਦਿੱਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਹਜ਼ੂਰ ਸਾਹਿਬ ਤੋਂ ਪੰਜਾਬ ਪਰਤਣ ਵਾਲੇ ਸ਼ਰਧਾਲੂਆਂ ਕਾਰਨ ਸਾਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸ਼ਰਧਾਲੂਆਂ ਦਾ ਕੋਈ ਟੈਸਟ ਨਹੀਂ ਕੀਤਾ ਸੀ। ਘੱਟੋ ਘੱਟ ਉਨ੍ਹਾਂ ਨੂੰ ਇਸ ਬਾਰੇ ਸਾਨੂੰ ਦੱਸਣਾ ਚਾਹੀਦਾ ਸੀ ਤਾਂ ਕਿ ਅਸੀਂ ਉਸੇ ਅਨੁਸਾਰ ਕੰਮ ਕਰਦੇ। ਸਿਹਤ ਮੰਤਰੀ ਨੇ ਕਿਹਾ ਕਿ ਸਮੁੱਚੀ ਪੰਜਾਬ ਸਰਕਾਰ ਅਤੇ ਸਮੁੱਚਾ ਸਿਹਤ ਵਿਭਾਗ ਕਰੋਨਾ ਵਾਇਰਸ ਖਿਲਾਫ਼ ਡਟ ਕੇ ਲੜਾਈ ਲੜ ਰਿਹਾ ਅਤੇ ਅਸੀਂ ਇਸ ‘ਤੇ ਜਿੱਤ ਜ਼ਰੂਰ ਪਾ ਲਵਾਂਗੇ।