Breaking News
Home / ਪੰਜਾਬ / ਕਾਂਗਰਸੀ ਆਗੂ ਦਿਗਵਿਜੇ ਦੀ ਸਿੱਖ ਸ਼ਰਧਾਲੂਆਂ ਖ਼ਿਲਾਫ ਟਿਪਣੀ

ਕਾਂਗਰਸੀ ਆਗੂ ਦਿਗਵਿਜੇ ਦੀ ਸਿੱਖ ਸ਼ਰਧਾਲੂਆਂ ਖ਼ਿਲਾਫ ਟਿਪਣੀ

ਸਿੱਖ ਸ਼ਰਧਾਲੂਆਂ ‘ਚ ਰੋਸ, ਸ਼੍ਰੋਮਣੀ ਕਮੇਟੀ ਨੇ ਲਿਆ ਸਖਤ ਨੋਟਿਸ

ਅੰਮ੍ਰਿਤਸਰ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੇ ਸਿੱਖ ਸ਼ਰਧਾਲੂਆਂ ਖਿਲਾਫ਼ ਟਿੱਪਣੀ ਕਰਨ ਕਾਰਨ ਸਿੱਖ ਸ਼ਰਧਾਲੂਆਂ ‘ਚ ਭਾਰੀ ਰੋਸ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਦਿਗਵਿਜੇ ਸਿੰਘ ਵੱਲੋਂ ਸਿੱਖ ਸ਼ਰਧਾਲੂਆਂ ਪ੍ਰਤੀ ਨਫ਼ਰਤ ਭਰੀ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਦਿਗਵਿਜੇ ਸਿੰਘ ਦਾ ਇਹ ਕਹਿਣਾ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਿੱਖ ਸ਼ਰਧਾਲੂਆਂ ਨਾਲ ਪੰਜਾਬ ਨੂੰ ਖਤਰਾ ਪੈਦਾ ਹੋ ਗਿਆ ਹੈ, ਇੱਕ ਬਹੁਤ ਗੈਰ ਜ਼ਿੰਮੇਵਾਰਾਨਾ ਟਿੱਪਣੀ ਹੈ। ਇਸ ਵਿੱਚੋਂ ਨਫ਼ਰਤ ਦੀ ਭਾਵਨਾ ਸਾਫ ਦਿੱਸਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਦਿਗਵਿਜੇ ਵੱਲੋਂ ਕੀਤੀ ਗਈ ਟਿੱਪਣੀ ਕਾਰਨ ਸਿੱਖ ਸੰਗਤਾਂ ‘ਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੂੰ ਤੁਰੰਤ ਮੁਆਫ਼ੀ ਮੰਗ ਲੈਣੀ ਚਾਹੀਦੀ ਹੈ।

Check Also

ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ

ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …