Breaking News
Home / ਪੰਜਾਬ / ਪੰਜਾਬ ‘ਚ ਵਰ੍ਹਿਆ ਕਰੋਨਾ ਦਾ ਕਹਿਰ

ਪੰਜਾਬ ‘ਚ ਵਰ੍ਹਿਆ ਕਰੋਨਾ ਦਾ ਕਹਿਰ

ਪੰਜਾਬ ‘ਚ ਕਰੋਨਾ ਪੀੜਤਾਂ ਦਾ ਅੰਕੜਾ 1300 ਦੇ ਨੇੜੇ ਅੱਪੜਿਆ
23 ਵਿਅਕਤੀਆਂ ਦੀ ਕਰੋਨਾ ਕਾਰਨ ਹੋ ਚੁੱਕੀ ਹੈ ਮੌਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰੋਨਾ ਵਾਇਰਸ ਦਿਨੋਂ-ਦਿਨ ਖ਼ਤਰਨਾਕ ਰੂਪ ਲੈਂਦਾ ਜਾ ਰਿਹਾ ਹੈ। ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਅੰਦਰ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਅੱਜ ਸੰਗਰੂਰ ‘ਚ ਕਰੋਨਾ ਵਾਇਰਸ ਦੇ 52 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਸੰਗਰੂਰ ਜ਼ਿਲ੍ਹੇ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 63 ਨੂੰ ਪਹੁੰਚ ਚੁੱਕੀ ਹੈ। ਦੂਜੇ ਪਾਸੇ ਫਿਰੋਜ਼ਪੁਰ ‘ਚ 13, ਫਰੀਦਕੋਟ ‘ਚ 12, ਗੁਰਦਾਸਪੁਰ ‘ਚ 6, ਜਲੰਧਰ ‘ਚ 4, ਪਠਾਨਕੋਟ 4, ਪਟਿਆਲਾ ‘ਚ 03 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੰਜਾਬ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 1300 ਦੇ ਨੇੜੇ ਅੱਪੜ ਗਈ ਹੈ। ਜਦਕਿ ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਕਾਰਨ ਤਿੰਨ ਹੋਰ ਵਿਅਕਤੀਆਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਸੂਬੇ ‘ਚ ਕਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 23 ਹੋ ਗਈ ਹੈ। ਉਧਰ ਚੰਡੀਗੜ੍ਹ ‘ਚ ਵੀ ਅੱਜ ਬਾਪੂਧਾਮ ਕਾਲੋਨੀ ਦੇ 5 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਮਰੀਜ਼ਾਂ ‘ਚ 43 ਸਾਲਾ ਵਿਅਕਤੀ ਅਤੇ ਉਸ ਦੇ ਚਾਰ ਬੱਚੇ ਸ਼ਾਮਲ ਹਨ। ਚੰਡੀਗੜ੍ਹ ‘ਚ ਕਰੋਨਾ ਪੀੜਤ ਮਰੀਜਾਂ ਦੀ ਗਿਣਤੀ 102 ਹੋ ਗਈ ਹੈ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …