ਅੰਮ੍ਰਿਤਸਰ/ਬਿਊਰੋ ਨਿਊਜ਼
ਬਰਤਾਨੀਆ ਦੇ ਸਿੱਖ ਡਾਕਟਰਾਂ ਨੂੰ ਫਿੱਟ ਟੈਸਟ ਦੇ ਨਾਂ ‘ਤੇ ਦਾੜ੍ਹੀ ਸਾਫ਼ ਕਰਵਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖ ਧਰਮ ਦੀਆਂ ਮਾਨਤਾਵਾਂ ਦੇ ਵਿਰੁੱਧ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਬਰਤਾਨੀਆ ‘ਚ ਕਰੋਨਾ ਵਿਰੁੱਧ ਫਰੰਟ ਲਾਈਨ ‘ਤੇ ਲੜ ਰਹੇ ਸਿੱਖ ਡਾਕਟਰਾਂ ਨੂੰ ਕੌਮੀ ਸਿਹਤ ਸੇਵਾ ਵੱਲੋਂ ਦਾੜੀ ਸਾਫ਼ ਕਰਵਾਉਣ ਲਈ ਆਖਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੰਮ ਕਰਦਾ ਹੋਇਆ ਮਰ ਤਾਂ ਸਕਦਾ ਹੈ ਪ੍ਰੰਤੂ ਗੁਰੂ ਸਾਹਿਬ ਵੱਲੋਂ ਬਖਸ਼ੇ ਕੇਸਾਂ ਜਾਂ ਦਾੜ੍ਹੀ ਨੂੰ ਕਦੇ ਵੀ ਕਤਲ ਨਹੀਂ ਕਰਵਾ ਸਕਦਾ ਹੈ। ਉਨ੍ਹਾਂ ਬਰਤਾਨੀਆ ਸਰਕਾਰ ਨੂੰ ਕਿਹਾ ਕਿ ਇਹ ਸਿੱਖ ਭਾਵਨਾਵਾਂ ਦੇ ਖਿਲਾਫ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …