ਸ਼ਾਸਤਰੀ ਭਵਨ ਦੀ ਚੌਥੀ ਮੰਜ਼ਿਲ ਪੂਰੀ ਤਰ੍ਹਾਂ ਕੀਤੀ ਸੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਨੂੰਨ ਮੰਤਰਾਲੇ ਦਾ ਇੱਕ ਅਧਿਕਾਰੀ ਵੀ ਕਰੋਨਾ ਵਾਇਰਸ ਤੋਂ ਪੀੜਤ ਪਾਇਆ ਗਿਆ। ਜਿਸ ਤੋਂ ਬਾਅਦ ਸ਼ਾਸਤਰੀ ਭਵਨ ਦੀ ਚੌਥੀ ਮੰਜ਼ਿਲ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਸਰਕਾਰੀ ਇਮਾਰਤ ਵਿੱਚ ਕਈ ਮੰਤਰਾਲਿਆਂ ਦੇ ਦਫ਼ਤਰ ਹਨ। ਇਹ ਲੁਟੀਅਨ ਜ਼ੋਨ ਦੀ ਦੂਜੀ ਸਰਕਾਰੀ ਇਮਾਰਤ ਹੈ, ਜਿਸ ਦੇ ਇੱਕ ਹਿੱਸੇ ਨੂੰ ਸੀਲ ਕਰ ਦਿੱਤਾ ਗਿਆ ਹੈ। ਨੀਤੀ ਆਯੋਗ ਦੀ ਇਮਾਰਤ ਨੂੰ ਪਿਛਲੇ ਮਹੀਨੇ ਸੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪ੍ਰੋਟੋਕੋਲ ਅਨੁਸਾਰ ਕਰੋਨਾ ਤੋਂ ਪੀੜਤ ਪਾਏ ਗਏ ਅਧਿਕਾਰੀ ਦੇ ਸੰਪਰਕ ਵਿੱਚ ਆਏ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਵਿਅਕਤੀਆਂ ਦੀ ਕਰੋਨਾ ਟੈਸਟ ਕੀਤੇ ਜਾ ਸਕਣ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਸਤਰੀ ਭਵਨ ਨੂੰ ਸੀਲ ਕਰਕੇ ਕਰੋਨਾ ਮੁਕਤ ਕੀਤਾ ਜਾ ਰਿਹਾ ਹੈ।