8.6 C
Toronto
Friday, December 19, 2025
spot_img
Homeਪੰਜਾਬਬੇਅਦਬੀ ਸਬੰਧੀ ਸੂਚਿਤ ਕਰਨ ਵਾਲੇ ਡਰਾਈਵਰ ਤੇ ਸਹਾਇਕ ਦਾ ਸ਼੍ਰੋਮਣੀ ਕਮੇਟੀ ਵੱਲੋਂ...

ਬੇਅਦਬੀ ਸਬੰਧੀ ਸੂਚਿਤ ਕਰਨ ਵਾਲੇ ਡਰਾਈਵਰ ਤੇ ਸਹਾਇਕ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ

ਅੰਮ੍ਰਿਤਸਰ/ਬਿਊਰੋ ਨਿਊਜ਼
ਪਿਛਲੇ ਦਿਨੀਂ ਸਥਾਨਕ ਆਦਰਸ਼ ਨਗਰ ਗੁਰੂ ਨਾਨਕਪੁਰਾ ਇਸਲਾਮਾਬਾਦ ਇਲਾਕੇ ਵਿਚ ਗੁਰਬਾਣੀ ਦੀ ਪਾਵਨ ਪੋਥੀ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰਨ ਸਮੇਂ ਸਿੱਖ ਹੋਣ ਦੇ ਨਾਤੇ ਆਪਣਾ ਅਹਿਮ ਰੋਲ ਅਦਾ ਕਰਨ ਵਾਲੇ ਕੂੜੇ ਵਾਲੀ ਗੱਡੀ ਦੇ ਡਰਾਈਵਰ ਅਤੇ ਉਸ ਦੇ ਸਹਾਇਕ ਨੂੰ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਿਰਪਾਓ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਤੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੱਲੋਂ ਸਾਂਝੇ ਤੌਰ ‘ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਗੱਡੀ ਦੇ ਡਰਾਈਵਰ ਗੁਰਦੀਪ ਸਿੰਘ ਨੂੰ 21 ਹਜ਼ਾਰ ਅਤੇ ਉਸ ਦੇ ਸਾਥੀ ਸਹਾਇਕ ਵਰਿੰਦਰ ਨੂੰ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਅਤੇ ਸਨਮਾਨ-ਪੱਤਰ ਵੀ ਭੇਟ ਕੀਤੇ ਗਏ।

RELATED ARTICLES
POPULAR POSTS