ਪੰਜਾਬ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਤਿਆਰੀ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਲੌਕਡਾਊਨ ਦੇ ਚਲਦਿਆਂ ਕਰਫਿਊ ‘ਚ ਢਿੱਲ ਦਿੱਤੀ ਹੈ ਤੇ ਹੁਣ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੋਲ੍ਹੀਆ ਜਾ ਰਹੀਆਂ ਹਨ। ਇਸ ਦੇ ਨਾਲ ਪੰਜਾਬ ਸਰਕਾਰ ਹੁਣ ਪੰਜਾਬ ਵਿਚ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਅਤੇ ਸ਼ਰਾਬ ਦੀ ਹੋਮ ਡਿਲੀਵਰ ਕਰਨ ਬਾਰੇ ਸੋਚ ਰਹੀ ਹੈ। ਸ਼ਰਾਬ ਦੇ ਠੇਕੇਦਾਰਾਂ ਦੀ ਮੰਗ ਹੈ ਕਿ ਸਰਕਾਰ ਸ਼ਰਾਬ ਦੀ ਹੋਮ ਡਿਲੀਵਰੀ ਦੀ ਸਰਕਾਰ ਉਨ੍ਹਾਂ ਨੂੰ ਇਜਾਜ਼ਤ ਦੇਵੇ। ਇਸ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਮੈਂ ਇਸ ਦੇ ਹੱਕ ਵਿੱਚ ਹਾਂ ਕਿ ਸ਼ਰਾਬ ਦੇ ਸਾਰੇ ਠੇਕੇ ਖੋਲ੍ਹਣ ਦੇਣੇ ਚਾਹੀਦੇ ਹਨ, ਪਰ ਮੈਂ ਆਨਲਾਈਨ ਡਿਲੀਵਰੀ ਦੇ ਖਿਲਾਫ ਹਾਂ ਤੇ ਸਿੱਧੇ ਠੇਕੇ ਖੋਲ੍ਹਣਾ ਚਾਹੁੰਦਾ ਹਾਂ। ਇਸ ‘ਤੇ ਅਜੇ ਵਿਚਾਰ ਕੀਤਾ ਜਾ ਰਿਹਾ ਹੈ ਤੇ ਅੰਤਮ ਫੈਸਲਾ ਹੋਣ ਵਾਲੀ ਕੈਬਿਨਟ ਮੀਟਿੰਗ ‘ਚ ਲਿਆ ਜਾਏਗਾ।
Check Also
ਬਿਕਰਮ ਮਜੀਠੀਆ ਨੇ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਚੁੱਕੇ ਸਵਾਲ
ਕਿਹਾ : ਬਿੱਟੂ ਸਪੱਸ਼ਟ ਕਰਨ ਕਿ ਉਨ੍ਹਾਂ ਦਾ ਬਿਆਨ ਨਿੱਜੀ ਹੈ ਜਾਂ ਫਿਰ ਭਾਜਪਾ ਦਾ …