ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਦੇ ਸੈਕਟਰ 3 ਦੇ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ‘ਚ ਸਿੱਖ ਭਾਈਚਾਰੇ ਅਤੇ ਵੱਖ-ਵੱਖ ਭਾਈਚਾਰਿਆਂ ‘ਚ ਕੁੜੱਤਣ ਪੈਦਾ ਕਰਨ ਲਈ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਅਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਕਾਰਵਾਈ ਦੀ ਮੰਗ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਦਿਗਵਿਜੇ ਸਿੰਘ ਨੇ ਸਿੱਖਾਂ ਅਤੇ ਮੁਸਲਮਾਨਾਂ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਇਕ ਟਵੀਟ ਪੋਸਟ ਕੀਤਾ ਸੀ। ਪੰਜਾਬ ਦੇ ਸਿਹਤ ਮੰਤਰੀ ਖਿਲਾਫ਼ ਇਕ ਅਲੱਗ ਤੋਂ ਦਰਜ ਕਰਵਾਈ ਸ਼ਿਕਾਇਤ ‘ਚ ਮਜੀਠੀਆ ਨੇ ਕਿਹਾ ਕਿ ਸਿਹਤ ਮੰਤਰੀ ਨੇ ਇਕ ਅਖਬਾਰ ‘ਚ ਦਾਅਵਾ ਕੀਤਾ ਹੈ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਕਰੋਨਾ ਪੀੜਤ ਸ਼ਰਧਾਲੂਆਂ ਕਾਰਨ ਪੰਜਾਬ ਦੇ ਸਾਰੇ ਕੰਮ-ਕਾਜ ਪ੍ਰਭਾਵਿਤ ਹੋਏ ਹਨ। ਮਜੀਠੀਆ ਨੇ ਕਿਹਾ ਕਿ ਇਨ੍ਹਾਂ ਦੋਵੇਂ ਆਗੂਆਂ ਦੇ ਬਿਆਨਾਂ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਭਾਰੀ ਠੇਸ ਪਹੁੰਚੀ ਸੀ ਅਤੇ ਇਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਕੁਝ ਦਿਸ਼ਾ-ਨਿਰਦੇਸ਼ਾਂ ਨਾਲ ਛੇਤੀ ਸ਼ੁਰੂ ਹੋ ਸਕਦੀ ਹੈ ਜਨਤਕ ਆਵਾਜਾਈ
ਗਡਕਰੀ ਨੇ ਕਿਹਾ ਪਬਲਿਕ ਟਰਾਂਸਪੋਰਟ ਦਾ ਕੰਮ ਛੇਤੀ ਸ਼ੁਰੂ ਕੀਤਾ ਜਾ ਸਕਦਾ ਹੈਨਵੀਂ ਦਿੱਲੀ/ਬਿਊਰੋ ਨਿਊਜ਼ਕਰੋਨਾ ਵਾਇਰਸ ਸੰਕਟ ਵਿਚਕਾਰ ਸਰਕਾਰ ਨੇ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਜਨਤਕ ਆਵਾਜਾਈ ਨੂੰ ਛੇਤੀ ਹੀ ਸ਼ੁਰੂ ਕੀਤਾ ਜਾ ਸਕਦਾ ਹੈ। ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਟਰਾਂਸਪੋਰਟਰਾਂ ਨੂੰ ਭਰੋਸਾ ਦਿਵਾਇਆ ਕਿ 24 ਮਾਰਚ ਨੂੰ ਪਹਿਲੀ ਵਾਰ ਲੌਕਡਾਊਨ ਦੇ ਐਲਾਨ ਤੋਂ ਬਾਅਦ ਬੰਦ ਪਬਲਿਕ ਟਰਾਂਸਪੋਰਟ ਦਾ ਕੰਮ ਛੇਤੀ ਹੀ ਸ਼ੁਰੂ ਕੀਤਾ ਜਾ ਸਕਦਾ ਹੈ। ਨਿਤਿਨ ਗਡਕਰੀ ਨੇ ਕਿਹਾ ਕਿ ਕੁਝ ਦਿਸ਼ਾ-ਨਿਰਦੇਸ਼ਾਂ ਨਾਲ ਛੇਤੀ ਹੀ ਜਨਤਕ ਆਵਾਜਾਈ ਸ਼ੁਰੂ ਕੀਤੀ ਜਾਵੇਗੀ। ਗਡਕਰੀ ਵੀਡੀਉ ਕਾਨਫ਼ਰੰਸਿੰਗ ਰਾਹੀਂ ਬੱਸ ਐਂਡ ਕਾਰ ਆਪ੍ਰੇਟਰਸ ਆਫ਼ ਇੰਡੀਆ ਦੇ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ। ਗਡਕਰੀ ਨੇ ਭਰੋਸਾ ਦਿੱਤਾ ਕਿ ਦੇਸ਼ ਇੱਕੋ ਸਮੇਂ ਦੋ ਲੜਾਈਆਂ ਜਿੱਤੇਗਾ, ਪਹਿਲੀ ਕਰੋਨਾ ਖਿਲਾਫ ਅਤੇ ਦੂਜੀ ਆਰਥਿਕ ਮੰਦੀ ਖਿਲਾਫ।
Check Also
ਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ
ਮੁੰਬਈ ਤੋਂ ਪਹਿਲੀ ਉਡਾਣ ਸਵੇਰੇ 8:10 ਵਜੇ ਪਹੁੰਚੀ ਤੇ 9:04 ਵਜੇ ਰਵਾਨਾ ਹੋਈ ਚੰਡੀਗੜ੍ਹ/ਬਿਊਰੋ …