ਸੰਗਰੂਰ/ਬਿਊਰੋ ਨਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਸਿੱਧੂ ਮੂਸੇਵਾਲਾ ਵਿਵਾਦਾਂ ਦੇ ਘੇਰੇ ‘ਚ ਰਹਿੰਦੇ ਹਨ। ਇਸ ਵਾਰ ਸਿੱਧੂ ਮੂਸੇਵਾਲਾ ਦੀ ਲੌਕਡਾਉਨ ਦੌਰਾਨ ਹਥਿਆਰ ਚਲਾਉਣ ਵਾਲੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਸਬੰਧੀ ਧੂਰੀ ਪੁਲਿਸ ਥਾਣੇ ‘ਚ ਸਿੱਧੂ ਮੂਸੇਵਾਲਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਪੁਲਿਸ ਮੁਲਾਜ਼ਮਾਂ ਨਾਲ ਇੱਕ ਵੀਡੀਓ ‘ਚ ਏਕ-47 ਚਲਾਉਂਦਾ ਨਜ਼ਰ ਆਇਆ ਸੀ। ਜਿਸ ਤੋਂ ਬਾਅਦ ਬਰਨਾਲਾ ਪੁਲਿਸ ਨੇ ਇਸ ਵੀਡੀਓ ਦੇ ਅਧਾਰ ਤੇ ਸਿੱਧੂ ਮੂਸੇਵਾਲਾ ਖਿਲਾਫ ਕੇਸ ਦਰਜ ਕੀਤਾ ਸੀ। ਅੱਜ ਧੂਰੀ ਪੁਲਿਸ ਥਾਣੇ ‘ਚ ਵੀ ਪੁਲਿਸ ਨੇ ਲੱਡਾ ਕੋਠੀ ਵਿੱਚ ਨਿੱਜੀ ਪਿਸਤੌਲ ਨਾਲ ਫਾਇਰਿੰਗ ਕਰਨ ਵਾਲੇ ਵੀਡੀਓ ਦੇ ਅਧਾਰ ਤੇ ਮਾਮਲਾ ਦਰਜ ਕੀਤਾ ਹੈ। ਵੀਡੀਓ ‘ਚ ਨਜ਼ਰ ਆਉਣ ਵਾਲੇ ਪੰਜ ਪੁਲਿਸ ਮੁਲਾਜ਼ਮਾਂ ਸਣੇ ਕੁੱਲ 9 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …