21.7 C
Toronto
Saturday, August 29, 2026
spot_img
Homeਭਾਰਤਸੋਨੀਆ ਗਾਂਧੀ ਨੇ ਕਾਂਗਰਸੀ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ ਕਣਕ ਦੀ ਬੰਪਰ...

ਸੋਨੀਆ ਗਾਂਧੀ ਨੇ ਕਾਂਗਰਸੀ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ ਕਣਕ ਦੀ ਬੰਪਰ ਪੈਦਾਵਾਰ ‘ਤੇ ਪੰਜਾਬ, ਹਰਿਆਣਾ ਸਮੇਤ ਹੋਰ ਸੂਬਿਆਂ ਦੇ ਕਿਸਾਨਾਂ ਦਾ ਕੀਤਾ ਧੰਨਵਾਦ

ਸੋਨੀਆ ਗਾਂਧੀ ਨੇ ਕਾਂਗਰਸੀ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ ਕਣਕ ਦੀ ਬੰਪਰ ਪੈਦਾਵਾਰ ‘ਤੇ ਪੰਜਾਬ, ਹਰਿਆਣਾ ਸਮੇਤ ਹੋਰ ਸੂਬਿਆਂ ਦੇ ਕਿਸਾਨਾਂ ਦਾ ਕੀਤਾ ਧੰਨਵਾਦਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਵਿੱਚ ਕਰੋਨਾ ਵਾਇਰਸ ਸੰਕਟ ਦੌਰਾਨ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸੀ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਵਿੱਚ ਸੋਨੀਆ ਗਾਂਧੀ ਨੇ ਦੇਸ਼ ਵਿੱਚ ਜਾਰੀ ਲੌਕਡਾਊਨ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਤਾਲਾਬੰਦੀ ਕਿੰਨਾ ਚਿਰ ਹੋਰ ਜਾਰੀ ਰਹੇਗੀ ਤੇ ਭਾਰਤ ਸਰਕਾਰ ਨੇ ਇਸ ਬਾਰੇ ਫੈਸਲਾ ਕਰਨ ਲਈ ਕੀ ਮਾਪਦੰਡ ਤੈਅ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਕੋਲ 17 ਮਈ ਤੋਂ ਬਾਅਦ ਕੀ ਹੋਵੇਗਾ, ਇਸ ਸਬੰਧੀ ਵੀ ਕੋਈ ਯੋਜਨਾ ਨਹੀਂ। ਪਾਰਟੀ ਪ੍ਰਧਾਨ ਨੂੰ ਮੁੱਖ ਮੰਤਰੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਆਪਣੇ ਮੁਤਾਬਕ ਕਰੋਨਾ ਜ਼ੋਨ ਤੈਅ ਕਰ ਰਹੀ ਹੈ, ਇਸ ਬਾਰੇ ਸੂਬਿਆਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਸੋਨੀਆ ਗਾਂਧੀ ਨੇ ਅੱਜ ਬੈਠਕ ਵਿੱਚ ਪੰਜਾਬ ਤੇ ਹਰਿਆਣਾ ਸਮੇਤ ਹੋਰ ਸੂਬਿਆਂ ਦੇ ਕਿਸਾਨਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਕਣਕ ਦੀ ਬੰਪਰ ਪੈਦਾਵਾਰ ਕੀਤੀ।

RELATED ARTICLES
POPULAR POSTS