25.3 C
Toronto
Thursday, September 10, 2026
spot_img
Homeਪੰਜਾਬਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਮਾਸਿਕ ਸਹਾਇਤਾ ਜਲਦ...

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਮਾਸਿਕ ਸਹਾਇਤਾ ਜਲਦ ਭੇਜੀ ਜਾਵੇਗੀ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਮਾਸਿਕ ਸਹਾਇਤਾ ਜਲਦ ਭੇਜੀ ਜਾਵੇਗੀਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨਿਤ ਮਹੀਨਾਵਾਰ ਸਹਾਇਤਾ ਰਾਸ਼ੀ ਦੀਆਂ ਬਕਾਇਆ ਕਿਸਤਾਂ ਭੇਜਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਕਿਹਾ ਹੈ। ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੋਇਆ ਹੈ। ਇਹ ਸਹਾਇਤਾ ਇਤਿਹਾਸਕ ਦਿਹਾੜਿਆਂ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਰਾਹੀਂ ਭੇਜੀ ਜਾਂਦੀ ਹੈ। ਮੌਜੂਦਾ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਵਿਸਾਖੀ ਪੁਰਬ ਮੌਕੇ ਪਾਕਿਸਤਾਨ ਜਥਾ ਨਾ ਜਾ ਸਕਣ ਕਾਰਨ ਉਨ੍ਹਾਂ ਨੂੰ ਸਹਾਇਤਾ ਪੁੱਜਦੀ ਨਹੀਂ ਕੀਤੀ ਜਾ ਸਕੀ। ਇਸ ਤੋਂ ਪਹਿਲਾਂ ਨਵੰਬਰ 2019 ਤੱਕ ਦੀ ਮਾਸਿਕ ਰਾਸ਼ੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਜਥੇ ਰਾਹੀਂ ਭੇਜੀ ਜਾ ਚੁੱਕੀ ਹੈ।

RELATED ARTICLES
POPULAR POSTS