ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1550 ਤੋਂ ਪਾਰ
26 ਵਿਅਕਤੀਆਂ ਦੀ ਕਰੋਨਾ ਕਾਰਨ ਹੋ ਚੁੱਕੀ ਹੈ ਮੌਤਪੰਜਾਬ ‘ਚ ਜਾਨਲੇਵਾ ਕਰੋਨਾ ਵਾਇਰਸ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਅੱਜ ਕਰੋਨਾ ਵਾਇਰਸ ਨੇ ਸੂਬੇ ‘ਚ ਦੋ ਵਿਅਕਤੀਆਂ ਦੀ ਜਾਨ ਲੈ ਲਈ। ਮ੍ਰਿਤਕਾਂ ਦਾ ਸਬੰਧ ਜਲੰਧਰ ਤੇ ਪਟਿਆਲਾ ਜ਼ਿਲ੍ਹੇ ਨਾਲ ਹੈ। ਇਥੇ ਜ਼ਿਕਰਯੋਗ ਹੈ ਕਿ ਪੰਜਾਬ ਭਰ ‘ਚ ਹੁਣ ਤੱਕ ਕਰੋਨਾ ਵਾਇਰਸ ਕਾਰਨ 26 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹਾ ਤਰਨ ਤਾਰਨ ‘ਚ ਅੱਜ ਕਰੋਨਾ ਦੇ 57 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਹੁਣ ਜ਼ਿਲ੍ਹੇ ‘ਚ ਕੁਲ ਕਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 144 ਹੋ ਗਈ ਹੈ। ਦੂਜੇ ਪਾਸੇ ਮੋਗਾ ਜ਼ਿਲ੍ਹੇ ‘ਚ ਵੀ ਅੱਜ 17 ਨਵੇਂ ਕਰੋਨਾ ਪੀੜਤ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਮੋਗਾ ਜ਼ਿਲ੍ਹੇ ਅੰਦਰ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 55 ਹੋ ਗਈ ਹੈ। ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਵਿਚ ਅੱਜ ਇੱਕੜ-ਦੁੱਕੜ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੰਜਾਬ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1550 ਤੋਂ ਪਾਰ ਹੋ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ‘ਚ 30 ਸਾਲਾ ਪਰਵਾਸੀ ਮਜ਼ਦੂਰ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਕੁਲ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 64 ਹੋ ਗਈ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …