ਪੰਜਾਬ ਸਰਕਾਰ ਨੇ ਹੋਮ ਡਿਲੀਵਰੀ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਪਹਿਲਾਂ ਹੀ ਸ਼ਰਾਬ ਪੀਣ ਦੇ ਲਗਦੇ ਆਏ ਦੋਸ਼ਾਂ ਕਾਰਨ ਬਦਨਾਮ ਹਨ ਪ੍ਰੰਤੂ ਹੁਣ ਪੰਜਾਬ ਸਰਕਾਰ ਨੇ ਸ਼ਰਾਬ ਪੀਣ ਦੇ ਆਦਿ ਪੰਜਾਬੀਆਂ ਨੂੰ ਮੌਜਾਂ ਹੀ ਲਾ ਦਿੱਤੀਆਂ ਹਨ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬੀਓ ਤੁਸੀਂ ਘਬਰਾਓ ਨਾ ਤੁਹਾਨੂੰ ਘਰ ਬੈਠੇ ਹੀ ਪੀਣ ਲਈ ਸ਼ਰਾਬ ਮਿਲੇਗੀ। ਪੰਜਾਬ ਸਰਕਾਰ ਨੇ ਮਾਲੀਆ ਵਧਾਉਣ ਲਈ ਸੂਬੇ ‘ਚ ਸ਼ਰਾਬ ਦੀ ਆਨਲਾਈਨ ਵਿਕਰੀ ਤੇ ਹੋਮ ਡਿਲੀਵਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਨਲਾਈਨ ਵਿਕਰੀ 7 ਮਈ ਤੋਂ ਸ਼ੁਰੂ ਹੋ ਸਕਦੀ ਹੈ। ਜਦਕਿ ਹੋਮ ਡਿਲੀਵਰੀ ਕਿਵੇਂ ਹੋਵੇਗੀ, ਇਸ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਸ਼ਰਾਬ ‘ਤੇ ਕੋਰੋਨਾ ਸੈੱਸ ਲਾਉਣ ‘ਤੇ ਵੀ ਵਿਚਾਰ ਕਰ ਰਹੀ ਹੈ। ਇਹ 50 ਤੋਂ 100 ਰੁਪਏ ਪ੍ਰਤੀ ਬੋਤਲ ਹੋ ਸਕਦੀ ਹੈ। ਪੰਜਾਬ ਵਿੱਚ ਸ਼ਰਾਬ ਦੇ ਠੇਕੇ 7 ਮਈ ਤੋਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੇ। ਇਸ ਸਮੇਂ ਦੌਰਾਨ ਸ਼ਰਾਬ ਦੀ ਹੋਮ ਡਿਲੀਵਰੀ ਦੁਪਹਿਰ 1 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤੀ ਜਾਏਗੀ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …