74 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਨੇ ਅਮਰੀਕਾ ‘ਚ ਲਈ ਜਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਸਮੇਤ ਪੂਰੀ ਦੁਨੀਆ ‘ਚ ਕਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ। ਸੁਪਰ ਪਾਵਰ ਅਖਵਾਉਣ ਵਾਲੇ ਅਮਰੀਕਾ ਅੰਦਰ ਹੀ 74 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਵਾਇਰਸ ਨੇ ਜਾਨ ਲੈ ਲਈ ਹੈ। ਅਮਰੀਕਾ ‘ਚ ਲਗਾਤਾਰ ਕਰੋਨਾ ਕਾਰਨ ਹੋ ਰਹੀਆਂ ਮੌਤਾਂ ਵਿਚਕਾਰ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਰੋਨਾ ਵਾਇਰਸ ਦੀ ਤੁਲਨਾ ਪਰਲ ਹਾਰਬਰ ਹਮਲੇ ਜਾਂ 9/11 ਹਮਲੇ ਨਾਲ ਕੀਤੀ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਕਰੋਨਾ ਵਾਇਰਸ ਸੰਕਟ ਪਰਲ ਹਾਰਬਰ ਅਤੇ 9/11 ਦੇ ਅੱਤਵਾਦੀ ਹਮਲਿਆਂ ਨਾਲੋਂ ਵੀ ਭੈੜਾ ਹੈ ਅਤੇ ਅਜਿਹਾ ਕਦੇ ਨਹੀਂ ਹੋਣਾ ਚਾਹੀਦਾ ਸੀ। ਦੂਜੇ ਪਾਸੇ ਦੁਨੀਆ ਭਰ ‘ਚ ਕਰੋਨਾ ਵਾਇਰਸ ਕਾਰਨ 2 ਲੱਖ 65 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਚਲੀ ਗਈ ਹੈ ਜਦਕਿ 38 ਲੱਖ 36 ਹਜ਼ਾਰ ਤੋਂ ਵੱਧ ਵਿਅਕਤੀ ਅਜੇ ਵੀ ਕਰੋਨਾ ਦੀ ਲਪੇਟ ਵਿਚ ਹਨ। ਲੰਘੇ 24 ਘੰਟਿਆਂ ਦੌਰਾਨ ਬ੍ਰਾਜ਼ੀਲ ‘ਚ ਕਰੋਨਾ ਵਾਇਰਸ ਨੇ 600 ਤੋਂ ਵੱਧ ਵਿਅਕਤੀਆਂ ਦੀ ਜਾਨ ਲਈ ਹੈ ਜਦਕਿ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿਚ ਵੀ ਕਰੋਨਾ ਦਾ ਕਹਿਰ ਬਰਕਰਾਰ ਹੈ ਅਤੇ ਕਰੋਨਾ ਪੀੜਤਾਂ ਦਾ ਅੰਕੜਾ 53 ਹਜ਼ਾਰ ਤੋਂ ਪਾਰ ਚਲਾ ਗਿਆ ਹੈ ਜਦਕਿ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ 1700 ਤੋਂ ਪਾਰ ਚਲੀ ਗਈ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …