28 ਵਿਅਕਤੀਆਂ ਦੀ ਕਰੋਨਾ ਕਾਰਨ ਜਾ ਚੁੱਕੀ ਹੈ ਜਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੌਕਡਾਊਨ ਦੇ ਚਲਦਿਆਂ ਕਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1700 ਨੂੰ ਢੁੱਕ ਗਈ ਹੈ ਜਦਕਿ 28 ਵਿਅਕਤੀਆਂ ਦੀ ਕਰੋਨਾ ਕਾਰਨ ਜਾਨ ਚਲੀ ਗਈ ਹੈ। ਅੱਜ ਜ਼ਿਲ੍ਹਾ ਅੰਮ੍ਰਿਤਸਰ ‘ਚ 26, ਤਰਨ ਤਾਰਨ ‘ਚ 13 ਅਤੇ ਗੁਰਦਾਸਪੁਰ ਜ਼ਿਲ੍ਹੇ ‘ਚ 4 ਕਰੋਨਾ ਪੀੜਤਾਂ ਦੇ ਮਾਮਲੇ ਸਾਹਮਣੇ ਆਏ। ਇਨ੍ਹਾਂ ਕੇਸਾਂ ਦੇ ਸਾਹਮਣੇ ਆਉਣ ਨਾਲ ਅੰਮ੍ਰਿਤਸਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 300 ਤੋਂ ਪਾਰ ਚਲੀ ਗਈ ਹੈ ਜਦਕਿ ਤਰਨ ਤਾਰਨ ਜਿਲ੍ਹੇ ‘ਚ 158, ਜਲੰਧਰ ਜ਼ਿਲ੍ਹੇ ‘ਚ 142, ਲੁਧਿਆਣਾ ‘ਚ 124, ਸੰਗਰੂਰ 96, ਮੋਹਾਲੀ ‘ਚ 96 ਅਤੇ ਪਟਿਆਲਾ ਜ਼ਿਲ੍ਹੇ ‘ਚ ਕਰੋਨਾ ਪੀੜਤਾਂ ਦੀ ਗਿਣਤੀ 89 ਹੋ ਗਈ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਿਹਤ ਵਿਭਾਗ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਹੈ ਕਿ ਵਿਦੇਸ਼ਾਂ ਤੋਂ ਪਰਤਣ ਵਾਲੇ ਐਨ ਆਰ ਆਈਜ਼ ਦੇ ਨਾਲ ਪੰਜਾਬ ਨੂੰ ਮੁੜ ਤੋਂ ਕਰੋਨਾ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚੋਂ 21000 ਪੰਜਾਬੀ ਪੰਜਾਬ ਪਰਤਣ ਦੀ ਤਾਕ ਵਿਚ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਤੋਂ ਤਪਰਤਣ ਵਾਲੇ ਪੰਜਾਬੀਆਂ ਨੂੰ ਲੈ ਕੇ ਪਹਿਲਾ ਜਹਾਜ਼ ਸ਼ੁੱਕਰਵਾਰ ਨੂੰ ਪੰਜਾਬ ਪਹੁੰਚ ਸਕਦਾ ਹੈ।